20 ਸਤੰਬਰ 2022 ਦਿਨ ਮੰਗਲਵਾਰ ਨੂੰ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

Himanshu Aggarwal
ਈ ਸੇਵਾ ਪੋਰਟਲ ਤੋਂ ਜਾਰੀ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ ਹੁਣ ਲੋਕ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਵੀ ਡਾਊਨਲੋਡ ਕਰ ਸਕਣਗੇ
ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ 16 ਸਤੰਬਰ :-  
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ 20 ਸਤੰਬਰ 2022 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਕਰਤਾਰ ਐਗਰੋ ਇਨਪੁਟ (ਮਾਰਵਲ ਟੀ) ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਚ ਦਿਨ ਮੰਗਲਵਾਰ ਨੂੰ  ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਬਾਰਵੀਂ ਪਾਸ ਅਤੇ ਗ੍ਰੈਜੂਏਸ਼ਨ ਪਾਸ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਬਾਰਵੀਂ ਪਾਸ ਨੋਜਵਾਨ ਤੇ ਗ੍ਰੈਜੂਏਸ਼ਨ ਪਾਸ (ਲੜਕੇ ਤੇ ਲੜਕੀਆਂ) ਜਿੰਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ ਭਾਗ ਲੈ ਸਕਦੇ ਹਨ। ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਦੇ ਵਜੋਂ ਸਾਢੇ 14 ਹਜ਼ਾਰ ਤੋਂ 30 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੋਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਅਧੀਨ ਹੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 7899093469, 7986115001 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।