ਲੜਕਿਆਂ ਦੇ ਹੈਂਡਬਾਲ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੀਨਾ ਬੇਟ ਦੀ ਝੰਡੀ ਰਹੀ

ਗੁਰਦਾਸਪੁਰ, 20 ਸਤੰਬਰ :-  ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹੈਂਡਬਾਲ ਦੇ ਮੁਕਾਬਲੇ ਬੇਹੱਦ ਦਿਲਸਚਪ ਰਹੇ ਹਨ। ਲੜਕਿਆਂ ਦੇ ਅੰਡਰ-14 ਅਤੇ ਅੰਡਰ-17 ਵਰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੀਨਾ ਬੇਟ ਦੀ ਟੀਮ ਦੀ ਝੰਡੀ ਰਹੀ ਹੈ।

ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸ. ਸੁਖਚੈਨ ਸਿੰਘ ਨੇ ਹੈਂਡਬਾਲ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੀਨਾ ਬੇਟ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਜਦਕਿ ਸਰਕਾਰੀ ਮਿਡਲ ਸਕੂਲ ਤਿੱਬੜੀ ਦੂਜੇ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ ਦੀ ਟੀਮ ਤੀਸਰੇ ਸਥਾਨ ’ਤੇ ਰਹੀ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੇਂਟ ਫਰਾਂਸਿਸ ਸਕੂਲ ਬਟਾਲਾ ਦੀ ਟੀਮ ਪਹਿਲੇ ਅਤੇ ਸਰਕਾਰੀ ਮਿਡਲ ਸਕੂਲ ਤਿੱਬੜੀ ਦੀ ਟੀਮ ਦੂਜੇ ਸਥਾਨ ’ਤੇ ਰਹੀ।

ਹੈਂਡਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੀਨਾ ਬੇਟ ਦੀ ਟੀਮ ਨੇ ਹਾਸਲ ਕੀਤਾ। ਦੂਜੇ ਨੰਬਰ ’ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ ਦੀ ਟੀਮ ਰਹੀ। ਲੜਕੀਆਂ ਦੇ ਅੰਡਰ-17 ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਤਿੱਬੜ ਦੀ ਟੀਮ ਨੇ ਹਾਸਲ ਕੀਤਾ ਅਤੇ ਸੇਂਟ ਫਰਾਂਸਿਸ ਸਕੂਲ ਬਟਾਲਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜੇਤੂ ਟੀਮਾਂ ਦੇ ਖਿਡਾਰੀ ਹੁਣ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।  

 

ਹੋਰ ਪੜ੍ਹੋ ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ –  ਵਿਧਾਇਕਾ ਛੀਨਾ