ਹਾੜ੍ਹੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰ ਦੇ ਕਿਸਾਨਾਂ ਦਾ ਸਿਖਲਾਈ ਕੈਂਪ 29 ਸਤੰਬਰ ਨੂੰ- ਡਿਪਟੀ ਕਮਿਸ਼ਨਰ

ਖੇਤੀ ਮਾਹਿਰਾਂ ਦੀ ਟੀਮ ਵਲੋਂ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

 

ਰੂਪਨਗਰ, 27 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰ ‘ਤੇ ਕਿਸਾਨਾਂ ਦਾ ਸਿਖਲਾਈ ਕੈਂਪ 29 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 9.30 ਵਜੇ ਦਾਣਾ ਮੰਡੀ ਰੂਪਨਗਰ, ਨੇੜੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਅਤੇ ਵਿਸ਼ੇਸ਼ ਮਹਿਮਾਨ ਹਲ਼ਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਹੋਣਗੇ। ਇਸ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਇੰਜੀਨੀਅਰ ਸ.ਜਗਦੀਸ਼ ਸਿੰਘ ਕਰਨਗੇ। ਇਸ ਕੈਂਪ ਵਿੱਚ ਉੱਚ ਅਧਿਕਾਰੀ ਅਤੇ ਲੱਗਭੱਗ 1000 ਕਿਸਾਨ ਭਾਗ ਲੈਣਗੇ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਵਲੋਂ ਐਗਰੀਕਲਚਰਲ ਮੈਕਾਨਾਈਜੇਸ਼ਨ ਫਾਰ ਇੰਨ-ਸੀਟੂ ਮੈਨੇਜਮੈਂਟ ਆਫ ਕਰਾਪ ਰੈਜ਼ੀਡਿਊ ਅਤੇ ਆਤਮਾ ਸਕੀਮ ਅਧੀਨ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ  ਸ਼੍ਰੀ ਹਰਵਿੰਦਰ ਲਾਲ ਚੋਪੜਾ ਅਤੇ ਜ਼ਿਲ੍ਹਾ ਸਿਖਲਾਈ ਅਫਸਰ ਸ. ਦਵਿੰਦਰ ਸਿੰਘ ਵਲੋਂ ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

 

ਹੋਰ ਪੜ੍ਹੋ :-  ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪ ‘ਚ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ