ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਪੈਨਸ਼ਨ ਸੁਵਿਧਾ ਕੈਂਪਾਂ 28 ਸਤੰਬਰ ਨੂੰ ਲਗਾਏ ਜਾਣਗੇ

ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਪੈਨਸ਼ਨ ਸੁਵਿਧਾ ਕੈਂਪਾਂ 28 ਸਤੰਬਰ ਨੂੰ ਲਗਾਏ ਜਾਣਗੇ

  • ਸ਼੍ਰੀ ਅਨੰਦਪੁਰ ਸਾਹਿਬ,ਸ਼੍ਰੀ ਚਮਕੌਰ ਸਾਹਿਬ, ਨੂਰਪੁਰ ਬੇਦੀ, ਮੋਰਿੰਡਾ ਅਤੇ ਰੋਪੜ ਵਿਖੇ ਪੈਨਸ਼ਨ ਸੁਵਿਧਾ ਕੈਂਪ ਅੱਜ

ਰੂਪਨਗਰ, 27 ਸਤੰਬਰ:

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਕਰ ਰਹੀ ਹੈ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਅਤੇ ਤਹਿਸੀਲਾਂ, 28 ਸਤੰਬਰ ਨੂੰ ਪੈਨਸ਼ਨ ਕੈਂਪ ਲਗਾਏ ਜਾਣਗੇ। ਜਿਸ ਵਿੱਚ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਦੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਦੀ ਪੈਨਸ਼ਨ ਦੇ ਫਾਰਮ ਭਰੇ ਜਾਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਹ ਕੈਂਪ ਆਂਗਣਵਾੜੀ ਸੈਂਟਰ, ਸੁਖਸਾਲ ਵਿਖੇ ਸਵੇਰੇ 9 ਵਜੇ ਤੋਂ 2 ਵਜੇ ਲੱਗੇਗਾ, ਇਸ ਕੈਂਪ ਵਿੱਚ ਸਹਿਜੋਵਾਲ, ਮਹਿਲਮਾਂ, ਸੰਗਤਪੁਰ, ਦਗੋੜ, ਭੀਖਾਪੁਰ, ਸੁਖਸਾਲ, ਭੱਟੋਂ, ਬੈਂਸਪੁਰ, ਹਾਜੀਪੁਰ ਪਿੰਡਾਂ ਦੇ ਲੋੜਵੰਦਾਂ ਨੂੰ ਕਵਰ ਕੀਤਾ ਜਾਵੇਗਾ।

ਇਸੇ ਤਰ੍ਹਾਂ ਹੀ ਨੂਰਪੁਰ ਬੇਦੀ ਦੇ ਪਿੰਡ ਬਜਰੂੜ ਆਂਗਣਵਾੜੀ ਸੈਂਟਰ ਵਿਖੇ ਸਵੇਰੇ 9 ਤੋਂ 2 ਵਜੇ ਤੱਕ ਲੱਗੇਗਾ। ਜਿਸ ਵਿੱਚ ਬਜਰੂੜ, ਛੱਜਾ, ਚੋਤਾ, ਨੰਗਲ, ਸਰਥਲੀ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਬਲਾਕ ਰੂਪਨਗਰ ਦੇ ਪਿੰਡ ਜੱਟਪੱਤੀ ਦੇ ਧਰਮਸ਼ਾਲਾ ਵਿਖੇ ਸਵੇਰੇ 9 ਤੋਂ 2 ਵਜੇ ਤੱਕ ਲੱਗੇਗਾ। ਜਿਸ ਵਿੱਚ ਜੱਟਪੱਤੀ, ਘਨੌਲਾ, ਸੈਣੀ ਮਾਜਰਾ, ਬਿੱਕੋਂ, ਸਰਸਾ ਨੰਗਲ, ਡੰਗੋਲੀ ਪਿੰਡ ਦੇ ਲੋੜਵੰਦ ਵਿਅਕਤੀ ਇਸ ਕੈਂਪ ਦਾ ਲਾਭ ਲੈ ਸਕਣਗੇ।

ਇਸੇ ਲੜੀ ਤਹਿਤ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਦੇ ਧਰਮਸ਼ਾਲਾ/ ਆਂਗਣਵਾੜੀ ਸੈਂਟਰ ਵਿਖੇ ਸਵੇਰੇ 9 ਵਜੇ ਤੋਂ  2 ਵਜੇ ਤੱਕ ਲੱਗੇਗਾ, ਜਿਸ ਵਿੱਚ ਭੁਰੜੇ, ਸੈਦਪੁਰ, ਚੂਹੜ ਮਾਜਰਾ, ਬਰਸਾਲਪੁਰ, ਰੁੜਕੀ ਹੀਰਾਂ, ਗੋਬਿੰਦਪੁਰ, ਮਕੜੌਨਾ ਕਲਾਂ, ਮਕੜੌਨਾ ਖੁਰਦ, ਸਲੇਮਪੁਰ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ।

ਇਸੇ ਤਰ੍ਹਾਂ ਬਲਾਕ ਮੋਰਿੰਡਾ ਦੇ ਪਿੰਡ ਕਜੌਲੀ ਦੇ ਪੁਰਾਣਾ ਗੁਰਦੁਆਰਾ ਸਾਹਿਬ ਵਿਖੇ ਇਹ ਕੈਂਪ ਲਗਾਇਆ ਜਾਵੇਗਾ ਅਤੇ ਇਸ ਵਿੱਚ  ਕਜੌਲੀ, ਰੌਣੀ ਕਲਾਂ, ਬਲਾਂ ਕਲਾਂ, ਕੋਟਲੀ, ਮਾਜਰੀ, ਰੌਣੀ ਖੁਰਦ, ਉਧਮਪੁਰ ਦੇ ਲੋੜਵੰਦਾਂ ਨੂੰ ਕਵਰ ਕੀਤਾ ਜਾਵੇਗਾ।

ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦੇਣ ਲਈ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧੀਨ ਪੈਂਦੇ ਪਿੰਡਾਂ ਦੀਆਂ ਸਰਕਲ ਸੁਪਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਦੁਆਰਾ ਲੋਕਾਂ ਨੂੰ ਜਾਗਰੂਕ ਕਰਨ।