09 ਉਮੀਦਵਾਰਾਂ ਨੂੰ ਕੀਤਾ ਗਿਆ ਸ਼ਾਰਟਲਿਸਟ
ਰੂਪਨਗਰ, 28 ਅਕਤੂਬਰ :-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਭਾਰਤੀ ਏਅਰਟੈੱਲ ਲਿਮੀਟਡ ਦੇ ਨੁਮਾਇੰਦੇ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਜਿਸ ਵਿੱਚ 25 ਉਮੀਦਵਾਰ ਰੋਜ਼ਗਾਰ ਪ੍ਰਾਪਤੀ ਲਈ ਹਾਜ਼ਰ ਹੋਏ। ਜਿਨ੍ਹਾਂ ਵਿੱਚੋਂ 7 ਉਮੀਦਵਾਰਾਂ ਦੀ ਮੌਕੇ ‘ਤੇ ਹੀ ਚੋਣ ਕੀਤੀ ਗਈ ਅਤੇ 9 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਹਫਤਾਵਾਰੀ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਭਾਰਤੀ ਏਅਰਟੈੱਲ ਲਿਮੀਟਡ ਦੇ ਨੁਮਾਇੰਦਿਆਂ ਵੱਲੋਂ ਪ੍ਰਮੋਟਰਜ਼ ਅਤੇ ਬੈਕਐਂਡ ਅਫ਼ਸਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਗਈ। ਜਿਸ ਵਿੱਚ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੀ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫ਼ਸਰ ਸ੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਇਸ ਕੈਂਪ ਵਿੱਚ ਸ਼ਾਮਿਲ ਹੋਏ ਉਮੀਦਵਾਰਾਂ ਨੂੰ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲੱਗਣ ਵਾਲੇ ਹਫਤਾਵਰੀ ਪਲੇਸਮੈਂਟਾਂ ਕੈਂਪਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜ਼ਿਲ੍ਹਾ ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਨੌਜਵਾਨ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ‘ ਵੀ ਸੰਪਰਕ ਕਰ ਸਕਦੇ ਹਨ।

English






