*ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦੀ ਸਹੁੰ ਚੁੱਕੀ  

ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦੀ ਸਹੁੰ ਚੁੱਕੀ  

ਬਰਨਾਲਾ, 31 ਅਕਤੂਬਰ:

ਯੁਵਾ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਦੀ ਪ੍ਰਧਾਨਗੀ ਹੇਠ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।

ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ, ਭਾਈ ਕਨ੍ਹਈਆ ਕਲੱਬ ਪੰਡੋਰੀ ਦੇ ਸਹਿਯੋਗ ਨਾਲ ਪਿੰਡ ਪੰਡੋਰੀ ਅਤੇ ਹੋਰ ਪਿੰਡਾਂ ਵਿਚ ਯੂਥ ਕਲੱਬਾਂ ਦੇ ਸਹਿਯੋਗ ਨਾਲ ਏਕਤਾ ਦੌੜ ਕਰਵਾਈ ਗਈ।

ਮੈਡਮ ਓਮਕਾਰ ਸਵਾਮੀ ਨੇ ਕਿਹਾ ਕਿ ਇਸ ਸਾਲ ਏਕਤਾ ਦਾ ਸੰਦੇਸ਼ ਦੇਣ ਦੇ ਮਕਸਦ ਨਾਲ ਯੂਥ ਕਲੱਬਾਂ, ਰਾਸ਼ਟਰੀ ਯੁਵਾ ਵਲੰਟੀਅਰ ਅਤੇ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਸਹਿਯੋਗ ਨਾਲ ਗਤੀਵਿਧੀਆਂ ਕੀਤੀਆਂ ਗਈਆਂ ਜਿਸ ਵਿੱਚ ਮੱਖ ਤੌਰ ‘ਤੇ ਏਕਤਾ ਦੌੜ, ਸਾਈਕਲ ਰੈਲੀ ਕੀਤੀ ਗਈ। ਬੱਚਿਆਂ ਵਲੋਂ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਸਹੁੰ ਚੁੱਕੀ ਗਈ।

ਇਨ੍ਹਾਂ ਪ੍ਰੋਗਰਾਮਾਂ ਵਿੱਚ ਮੱਖ ਤੌਰ ‘ਤੇ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ।

ਇਸ ਮੌਕੇ ਨਵਦੀਪ ਸਿੰਘ ਬਾਠ, ਹਰਜੋਤ ਸਿੰਘ ਬਾਠ, ਬਲਕਰਨ ਸਿੰਘ, ਜਸਕਰਨ ਸਿੰਘ,ਨਵਜੋਤ ਸਿੰਘ, ਕਰਨ ਸਿੰਘ,ਖੁਸ਼ੀ ਸਿੰਘ, ਗਗਨਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।