ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ ਵਿੱਚ ਵੀ ਕੀਤੀ ਜਾ ਰਹੀ ਹੈ ਪਹੁੰਚ
ਗੁਰਦਾਸਪੁਰ, 5 ਨਵੰਬਰ 2022
ਹੋਰ ਪੜ੍ਹੋ -ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ
ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਗੁਰਦਾਸਪੁਰ ਦੁਆਰਾ ਜ਼ਿਲ੍ਹੇ ਦੇ 115 ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ ਅਤੇ 14000 ਵਿਦਿਆਰਥੀਆਂ ਦੁਆਰਾ ਇਹ ਸੈਮੀਨਾਰ ਵਿੱਚ ਹਿੱਸਾ ਲਿਆ। ਇਹਨਾਂ ਸੈਮੀਨਾਰਾਂ ਵਿੱਚ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਕਰਤੱਵਾਂ, ਮੌਲਿਕ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਜਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਹ ਵੀ ਦੱਸਣਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ। ਇਸ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਉਹ ਕਿਸ ਤਰ੍ਹਾਂ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ ਅਤੇ ਦਫਤਰ ਵਿੱਚ ਆ ਕੇ ਉਹ ਫਰੰਟ ਆਫਿਸ ਵਿੱਚ ਮੁਫਤ ਵਿੱਚ ਕਾਨੂੰਨੀ ਸਲਾਹ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਤਹਿਤ ਅਦਾਲਤਾਂ ਵਿੱਚ ਆਪਣਾ ਕੇਸ ਦਾਇਰ ਕਰਨ ਲਈ ਮੁਫਤ ਵਕੀਲ ਵੀ ਲਏ ਜਾ ਸਕਦੇ ਹਨ।

English






