ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

news makahni
news makhani

ਫਾਜਿ਼ਲਕਾ, 4 ਦਸੰਬਰ :-

ਵਧੀਕ  ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ.ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਜਨਵਰੀ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੁਕਮ ਰਾਹੀਂ  ਵਧੀਕ  ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ ਕੰਡਿਆਲੀ ਤਾਰ  ਨੂੰ ਵੇਚਣ, ਖਰੀਦਣ ਅਤੇ ਵਰਤਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

ਇਕ ਹੋਰ ਹੁਕਮ ਰਾਹੀਂ ਉਨ੍ਹਾਂ ਦੱਸਿਆ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਫਾਜਿ਼ਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕਬੰਾਇਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਿਨ੍ਹਾਂ ਫਸਲ ਦੀ ਕਟਾਈ ਨਹੀਂ ਕਰੇਗਾ। ਇਸ ਲਈ ਖੇਤੀਬਾੜੀ ਵਿਭਾਗ ਨੂੰ ਇੰਸਪੈਕਸ਼ਨ ਕਰਨ ਅਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾਂ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਹ ਹੁਕਮ ਮਿਤੀ 31 ਦਸੰਬਰ 2022 ਤੱਕ ਜਿ਼ਲ੍ਹੇ ਵਿਚ ਲਾਗੂ ਰਹਿਣਗੇ।

ਇਕ ਹੋਰ ਹੁਕਮ ਰਾਹੀਂ ਉਨ੍ਹਾਂ ਕਿਹਾ ਕਿ ਕੋਈ ਵੀ ਅਣਅਧਿਕਾਰਤ ਵਿਅਕਤੀ ਜਾਂ ਸਮਾਨ ਜ਼ੇਲ੍ਹ ਦੇ ਅੰਦਰ ਲਿਜਾਣ ਤੇ ਪਾਬੰਦੀ ਹੋਵੇਗੀ ਜ਼ੋ ਕਿ ਪੰਜਾਬ ਜ਼ੇਲ੍ਹ ਰੂਲ 2022 ਅਨੁਸਾਰ ਵਰਜਿਤ ਹੈ ਅਤੇ ਨਾ ਹੀ ਜੇਲ੍ਹ ਅੰਦਰ ਉਕਤ ਨਿਯਮ ਅਧੀਨ ਵਰਜਿਤ ਕੋਈ ਵਸਤੂ ਕਿਸੇ ਵੀ ਹਵਾਲਾਤੀ ਦੁਆਰਾ ਰੱਖੀ ਜਾ ਸਕਦੀ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਹੁਕਮ ਜਾਰੀ ਕਰਨ ਦੀ ਮਿਤੀ ਤੋਂ 2 ਮਹੀਨੇ ਲਈ ਲਾਗੂ ਰਹਿਣਗੇ।

ਹੋਰ ਪੜ੍ਹੋ :- ਉਦਯੋਗ ਅਤੇ ਵਣਜ ਵਿਭਾਗ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ