ਬਰਨਾਲਾ, 30 ਦਸੰਬਰ 2022
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਬਦਰਾ ਦੇ ਸਹਿਯੋਗ ਨਾਲ ਪਿੰਡ ਵਿਚ ਮੁਫ਼ਤ ਸਕਿਲ ਅਧਾਰਤ ਇੰਟਰੇਪ੍ਰੇਨੇਊਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਕਿੱਲ ਟ੍ਰੇਨਿੰਗ ਕੈਂਪ ਲਗਾਇਆ ਜਾਂਦਾ ਹੈ।
ਹੋਰ ਪੜ੍ਹੋ – ਨਵੇਂ ਵਰ੍ਹੇ ’ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ
ਇਸ ਸਾਲ ਕਿੱਤਾ ਅਧਾਰਤ ਇੰਟਰੇਪ੍ਰੇਨੇਊਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਮੁੱਖ ਮਕਸਦ ਨੌਜਵਾਨਾਂ ਵਿਚ ਰੁਜ਼ਗਾਰ ਲਈ ਹੁਨਰ ਪੈਦਾ ਕਰਨਾ ਹੈ। ਓਹਨਾਂ ਦਸਿਆ ਕਿ ਇਹ ਪ੍ਰੋਗਰਾਮ ਵਿਚ ਲਗਭਗ 30 ਕੁੜੀਆਂ ਨੂੰ ਬਿਊਟੀ ਪਾਰਲਰ ਦਾ ਤਿੰਨ ਮਹੀਨੇ ਦਾ ਕੋਰਸ ਅਨੁਭਵੀ ਟ੍ਰੇਨਰ ਮਨਪ੍ਰੀਤ ਕੌਰ ਵਲੋਂ ਮੁਫ਼ਤ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਵਲੋਂ ਪਿੰਡ ਵਿਚ ਚਲਾਏ ਇਸ ਪ੍ਰੋਗਰਾਮ ਲਈ ਨਹਿਰੂ ਯੁਵਾ ਕੇਂਦਰ ਦਾ ਧੰਨਵਾਦ ਕੀਤਾ ਗਿਆ। ਇਸ ਮਕੇ ਜਸਵਿੰਦਰ ਸਿੰਘ, ਸਤਨਾਮ ਸਿੰਘ, ਅਰਸ਼ਪ੍ਰੀਤ ਸਿੰਘ, ਮਨਦੀਪ ਸਿੰਘ, ਰਾਮਫਲ ਸਿੰਘ, ਆਦਿ ਹਾਜ਼ਿਰ ਸਨ।

English





