ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਅੱਜ ਸੁਵਿਧਾ ਸੈਂਟਰ, ਐਸ.ਏ.ਐਸ. ਨਗਰ ਵਿਖੇ ਪ੍ਰਾਰਥੀਆਂ ਨੂੰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਕਰਵਾਇਆ ਜਾਣੂੰ

District Employment and Business Bureau
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਅੱਜ ਸੁਵਿਧਾ ਸੈਂਟਰ, ਐਸ.ਏ.ਐਸ. ਨਗਰ ਵਿਖੇ ਪ੍ਰਾਰਥੀਆਂ ਨੂੰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਕਰਵਾਇਆ ਜਾਣੂੰ
ਐਸ.ਏ.ਐਸ.ਨਗਰ, 31 ਜਨਵਰੀ 2023

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਅੱਜ ਸੁਵਿਧਾ ਸੈਂਟਰ, ਐਸ.ਏ.ਐਸ. ਨਗਰ ਵਿਖੇ ਇਕ ਮੋਟੀਵੇਸ਼ਨ ਟਾੱਕ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੀਨਾਕਸ਼ੀ ਗੋਇਲ ਵਲੌਂ ਡੀ.ਬੀ.ਈ.ਈ. ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ, ਬੇਰੁਜਗਾਰਾਂ ਲਈ ਆਨਲਾਈਨ-ਮੈਨੂਅਲ ਨਾਮ ਰਜਿਸਟ੍ਰੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਜਿਲ੍ਹਾ ਪ੍ਰਸਾਸ਼ਨ ਅਤੇ ਡੀ.ਬੀ.ਈ.ਈ. ਵਲੋਂ ਜਿਲ੍ਹੇ ਦੇ ਨੋਜਵਾਨਾਂ ਲਈ 17 ਜਨਵਰੀ 2023 ਨੂੰ ਸ਼ੁਰੂ ਕੀਤੇ ਗਏ “ਵੱਟ ਐਨ ਆਈਡੀਆ- ਏ ਸਟਾਰਟਅੱਪ” ਚੈਲੈਂਜ ਬਾਰੇ ਜਾਗਰੂਕ ਕੀਤਾ ਗਿਆ। ਜਿਸਦਾ ਮੂਲ ਉਦੇਸ਼ ਨਵੀਨਤਾਕਾਰੀ ਦਿਮਾਗਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਕੇ ਇੱਕ ਮੌਕਾ ਪ੍ਰਦਾਨ ਕਰਨਾ ਹੈ ਜਿੱਥੇ ਉਹਨਾਂ ਨੂੰ ਆਪਣਾ ਬਿਜਨਸ ਪ੍ਰੋਜੈਕਟ ਸ਼ੁਰੂ ਕਰਨ ਲਈ ਮਾਹਿਰਾਂ ਦੁਆਰਾ ਉਚਿਤ ਸਲਾਹ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਉਨਾਂ ਕੈਂਪ ਵਿੱਚ ਮੌਜੂਦ ਪ੍ਰਾਰਥੀਆਂ ਨੂੰ  ਅਪੀਲ ਕੀਤੀ ਕਿ  ਚਾਹਵਾਨ ਪ੍ਰਾਰਥੀ ਆਪਣੀ ਅਰਜੀਆਂ  https://bit.ly/WhatAnIdeaMohali ਤੇ 15 ਫਰਵਰੀ 2023 ਤੱਕ ਆਨਲਾਈਨ ਸਬਮਿਟ ਕਰ ਸਕਦੇ ਹਨ। ਇਸ ਮੌਕੇ ਕੈਰੀਅਰ ਕਾਊਂਸਲਰ ਅਤੇ ਪਲੇਸਮੈਂਟ ਅਫਸਰ, ਡੀ.ਬੀ.ਈ.ਈ. ਵੀ ਮੌਜੂਦ ਸਨ।

ਹੋਰ ਪੜ੍ਹੋ – ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 5 ਫਰਵਰੀ 2023 ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ

ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।