ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਭਲਕੇ ਤੋਂ ਮਨਾਇਆ ਜਾ ਰਿਹਾ ਵਿਸ਼ੇਸ਼ ਸੁਵਿਧਾ ਪੰਦਰਵਾੜਾ

news makahni
news makhani
ਲੁਧਿਆਣਾ, 23 ਫਰਵਰੀ 2023

ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਵਲੋਂ 71ਵੇਂ ਸਥਾਪਨਾ ਦਿਵਸ ਸਬੰਧੀ ਸਥਾਨਕ ਈ.ਐਸ.ਆਈ.ਸੀ. ਮਾਡਲ ਹਸਪਤਾਲ ਵਿਖੇ ਭਲਕੇ ਤੋਂ ਵਿਸ਼ੇਸ਼ ਸੁਵਿਧਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

ਹੋਰ ਪੜ੍ਹੋ – ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼

ਇਸ ਸਬੰਧੀ ਨਿਗਮ ਦੇ ਬੁਲਾਰੇ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 24 ਫਰਵਰੀ ਤੋਂ 10 ਮਾਰਚ, 2023 ਤੱਕ ਚੱਲਣ ਵਾਲੇ ਵਿਸ਼ੇਸ਼ ਸੁਵਿਧਾ ਪੰਦਰਵਾੜੇ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵਿਸ਼ੇਸ਼ ਸਿਹਤ ਜਾਂਚ ਕੈਂਪ, ਸਿਹਤ ਸਬੰਧੀ ਗੱਲਬਾਤ, ਸਵੱਛਤਾ ਅਭਿਆਨ, ਬਕਾਇਆ ਬਿੱਲਾਂ ਦੀ ਨਿਕਾਸੀ ਅਤੇ ਰੋਜ਼ਾਨਾ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।