ਰੂਪਨਗਰ, 17 ਮਾਰਚ :- ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਰੋਪੜ ਵਾਇਆ ਅਬਿਆਣਾ, ਨੂਰਪੁਰਬੇਦੀ ਰੋਡ ਦੀ ਮੁਰੰਮਤ ਦਾ ਕਾਰਜ ਆਰੰਭ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕੇ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਕਾਰਨ ਕੁਝ ਐਮਰਜੈਂਸੀ ਹਾਲਤਾ ਸਮੇਂ ਵੀ ਦਿੱਕਤਾਂ ਝੱਲਣੀਆਂ ਪੈਂਦੀਆਂ ਸਨ।
ਉਨ੍ਹਾਂ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਸੁਣਦਿਆਂ ਇਸ ਰੋਡ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਡ ਦੀ ਆਰ.ਡੀ. 3,00 ਤੋਂ 12.50 ਕਿਮੀ 9,50 ਕਿ:ਮੀ: ਲੰਬਾਈ ਹੈ। ਉਨ੍ਹਾਂ ਇਸ ਕਾਰਜ ਨੂੰ ਜਲਦ ਨੇਪਰੇ ਚਾੜਨ ਲਈ ਸਬੰਧਿਤ ਮਹਿਕਮੇ ਨੂੰ ਆਦੇਸ਼ ਜਾਰੀ ਕੀਤੇ ਹਨ।
ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਵੇਂ ਪਿਛਲੇ ਸਮੇਂ ਵਿੱਚ ਲੋਕਾਂ ਦੇ ਕੰਮਾਂ ਵਿੱਚ ਰੁਕਾਵਟਾਂ ਆਉਂਦੀਆਂ ਸਨ ਅਤੇ ਜ਼ਿਆਦਾਤਰ ਕੰਮ ਨੂੰ ਅਧੂਰਾ ਹੀ ਛੱਡ ਦਿੱਤਾ ਜਾਂਦਾ ਸੀ ਹੁਣ ਲੋਕਾਂ ਦੁਆਰਾ ਲੋਕਾਂ ਲਈ ਚੁਣੀ ਗਈ ਸਰਕਾਰ ਵਲੋਂ ਅਧੂਰੇ ਪਏ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦਾ ਪੈਸਾ ਬਿਲਕੁਲ ਵੀ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।

English






