ਫਾਜ਼ਿਲਕਾ ਵਿਧਾਇਕ ਵੱਲੋਂ ਨਗਰ ਕਾਉਂਸਲ ਫਾਜ਼ਿਲਕਾ ਅੰਦਰ ਬਣੇ ਸੇਵਾ ਕੇਂਦਰ ਵਿਖੇ ਵਾਤਾਵਰਣ ਦੀ ਸੁੱਧਤਾ ਨੂੰ ਕਾਇਮ ਕਰਨ ਲਈ ਪੌਦੇ ਲਗਾਏ

ਰੰਗਲੇ ਪੰਜਾਬ ਦੀ ਸਿਰਜਣਾ ਲਈ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਣਾ ਜ਼ਰੂਰੀ— ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ, 29 ਮਾਰਚ :- 
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਦੇ ਮੰਤਵ ਤਹਿਤ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।ਇਸੇ ਕੜੀ ਤਹਿਤ ਨਗਰ ਕਾਉਂਸਲ ਫਾਜ਼ਿਲਕਾ ਵਿਖੇ ਬਣੇ ਸੇਵਾ ਕੇਂਦਰ ਦੇ ਨੇੜੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਾਤਾਵਰਣ ਦੀ ਸੁੱਧਤਾ ਨੂੰ ਕਾਇਮ ਕਰਨ ਲਈ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ ਵੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।
ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਵੇਖੇ ਗਏ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਿਰਜਣ ਵਿਚ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਦਾ ਬੇਹਦ ਲਾਜਮੀ ਹੈ। ਉਨ੍ਹਾਂ ਕਿਹਾ ਕਿ ਆਲੇ—ਦੁਆਲੇ ਨੂੰ ਸਾਫ—ਸੁਥਰਾ ਰੱਖਣ ਵਿਚ ਰੁੱਖ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁਧੀ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਜਿਸ ਨਾਲ ਆਲਾ—ਦੁਆਲਾ ਹਰਿਆ—ਭਰਿਆ ਨਜਰ ਆਵੇਗਾ ਤੇ ਅਸੀਂ ਸਾਫ ਹਵਾ ਦੀ ਪ੍ਰਾਪਤੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਆਲਾ—ਦੁਆਲਾ ਸ਼ੁਧ ਹੋਵੇਗਾ ਤੇ ਅਸੀਂ ਸਿਹਤਮੰਦ ਹੋਵਾਂਗੇ, ਅਸੀਂ ਤੰਦਰੁਸਤ ਰਹਾਂਗੇ ਤਾਂ ਅਸੀਂ ਆਪਦੇ ਸੂਬੇ ਨੂੰ ਤੰਦਰੁਸਤ ਰਖ ਸਕਾਂਗੇ ਤੇ ਵਿਕਾਸ ਦੀਆਂ ਲੀਹਾਂ ਵੱਲ ਲਿਜਾ ਸਕਾਂਗੇ।
ਇਸ ਮੌਕੇ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ, ਸੇਵਾ ਕੇਂਦਰ ਦਾ ਸਟਾਫ ਤੇ ਨਗਰ ਕੌਂਸਲ ਫਾਜ਼ਿਲਕਾ ਦਾ ਸਟਾਫ ਤੇ ਆਪ ਆਗੂ ਮੌਜੂਦ ਸਨ।