ਪੰਜਾਬ ਯੂਨੀਵਰਸਿਟੀ ਦਾ 141ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ।

ਚੰਡੀਗੜ੍ਹ, 14 ਅਕਤੂਬਰ:

14 ਅਕਤੂਬਰ 1882 ਨੂੰ ਲਾਹੌਰ ‘ਚ ਬਣੀ ਪੰਜਾਬ ਯੂਨੀਵਰਸਿਟੀ, ਜੋਕਿ ਅਜ਼ਾਦੀ ਦੀ ਵੰਡ ਤੋਂ ਬਾਅਦ 1950 ਵਿੱਚ ਚੰਡੀਗੜ੍ਹ ਸਥਾਪਿਤ ਹੋਈ ਨੇ  ਅੱਜ ਆਪਣਾ 141ਵਾਂ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ, ਜਿਸ ਦੇ ਵਿਚ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋ: ਰੇਨੂੰ ਵਿੱਗ ਨੇ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਯੂਨੀਵਰਸਿਟੀ ਦਾ ਝੰਡਾ ਲਹਿਰਾਉਣ ਉਪਰੰਤ ਪਦਮ ਸ਼੍ਰੀ ਜਤਿੰਦਰ ਕੁਮਾਰ ਬਜਾਜ, ਜੋਕਿ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਉਨ੍ਹਾਂ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਯੂਨੀਵਰਸਿਟੀ ਦੇ ਝੰਡੇ ਨਾਲ ਪਰੇਡ ਮਾਰਚ ਕੱਢਿਆ ਗਿਆ। ਯੂਨੀਵਰਸਿਟੀ ਦੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ: ਪ੍ਰਵੀਨ ਗੋਇਲ ਨੇ ਸਾਰੇ ਮੁੱਖ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਵਾਈਸ ਚਾਂਸਲਰ ਪ੍ਰੋ: ਰੇਨੂੰ ਵਿੱਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਆਪਣਾ ਸੁਨਹਿਰੀ ਇਤਿਹਾਸ ਹੈ ਅਤੇ ਯੂਨੀਵਰਸਿਟੀ ਲਗਾਤਾਰ ਨਵੇਂ