—- ਚੰਡੀਗੜ੍ਹ ਵਿੱਚ ਪਾਰਟੀ ਨੁੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਾਸਿਲਾ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ-ਆਹਲੂਵਾਲੀਆ
ਚੰਡੀਗੜ੍ਹ, 14 ਅਕਤੂਬਰ:
ਪਿਛਲੇ ਕੁੱਝ ਮਹੀਨਿਆਂ ਤੋਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਭੰਗ ਕੀਤੇ ਜਾਣ ਤੋਂ ਬਾਅਦ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਲੋਂ ਡਾ. ਐਸ.ਐਸ. ਆਹਲੂਵਾਲੀਆ ਨੂੰ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਲਗਾਏ ਜਾਣ ਤੋਂ ਬਾਅਦ, ਅੱਜ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਉਤੇ ਡਾ. ਆਹਲੂਵਾਲੀਆ ਨੂੰ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਲਗਾਏ ਜਾਣ ਤੇ ਸੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੋਂ ਚੰਡੀਗੜ੍ਹ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਪੂਰੇ ਜ਼ੋਰ–ਸ਼ੋਰ ਦੇ ਨਾਲ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਮੁਸਕਿਲਾਂ ਨੂੰ ਦੂਰ ਕਰਨਾ ਹੈ। ਜਿਸ ਤਰ੍ਹਾਂ ਪੰਜਾਬ ਦੇ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਇੱਕ ਮਜ਼ਬੂਤ ਸੰਗਠਨ ਬਣਾਇਆ ਹੈ, ਉਸੇ ਤਰ੍ਹਾਂ ਚੰਡੀਗੜ੍ਹ ਦੇ ਵਿੱਚ ਵੀ ਲੋਕਾਂ ਦੀ ਭਲਾਈ ਦੇ ਲਈ ਇੱਕ ਮਜ਼ਬੂਤ ਸੰਗਠਨ ਤਿਆਰ ਕੀਤਾ ਜਾਵੇਗਾ।
ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਲਗਾਏ ਜਾਣ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਚੰਡੀਗੜ੍ਹ ਵਿੱਚ ਪਾਰਟੀ ਨੁੂੰ ਮਜ਼ਬੂਤ ਕਰਨ ਦੇ ਲਈ ਮੀਟਿੰਗਾਂ ਦਾ ਸਿਲਾਸਿਲਾ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਡਾ. ਆਹਲੂਵਾਲੀਆ ਨੇ ਅੱਗੇ ਕਿਹਾ ਕਿ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਵਿੱਚ ਇੱਕ ਵੱਡੇ ਖੂਨਦਾਨ ਕੈਂਪ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖੂਨਦਾਨ ਕੈਂਪ ਦਾ ਮੁੱਖ ਮਕਸਦ ਜਰੂਰਤ ਮੰਦ ਲੋਕਾਂ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਖੂਨ ਇਕੱਠਾ ਕਰਨਾ ਹੈ, ਤਾਂ ਜੋ ਕਿਸੇ ਜਰੂਰਤ ਮੰਦ ਵਿਅਕਤੀ ਦਾ ਖੂਨ ਦੀ ਕਮੀ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਖੂਨਦਾਨ ਕੈਂਪ ਦੇ ਨਾਲ ਉਨ੍ਹਾਂ ਲੋਕਾਂ ਨੂੰ ਮਦਦ ਮਿਲੇਗੀ, ਜੋ ਡੇਂਗੂ ਕਾਰਨ ਖੂਨ ਦੀ ਕਮੀ ਦੇ ਨਾਲ ਜੂਝ ਰਹੇ ਹਨ।

English






