ਅੰਮ੍ਰਿਤਸਰ, 17 ਅਕਤੂਬਰ:
ਜਦੋਂ ਕਿ ਅੰਮ੍ਰਿਤਸਰ ‘ਦ ਹੋਪ ਇਨੀਸ਼ੀਏਟਿਵ’ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸਦੇ ਅੰਦਰ ਪਨਪ ਰਹੀ ਨਸ਼ਾਖੋਰੀ ਵੀ ਛੇਤੀ ਹੀ ਇਤਿਹਾਸ ਬਣ ਜਾਵੇਗੀ। ਅੰਮ੍ਰਿਤਸਰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ, ਦੀ ਅਗਵਾਈ ਹੇਠ ਦ ਹੋਪ ਇਨੀਸ਼ੀਏਟਿਵ ਦੇ ਪ੍ਰੇ, ਪਲੈਜ, ਅਤੇ ਪਲੇ ਖੰਡਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਸ ਸਮਾਗਮ ਦੇ 40,000 ਤੋਂ ਵੱਧ ਵਿਦਿਆਰਥੀਆਂ ਦੇ ਵਿਅਕਤੀਗਤ ਤੌਰ ‘ਤੇ ਇਕੱਠੇ ਹੋਣ ਅਤੇ ਹੋਰ ਬਹੁਤ ਸਾਰੇ ਲੋਕਾਂ ਦੀ ਆਨਲਾਈਨ ਸ਼ਮੂਲੀਅਤ ਹੋਣ ਦੇ ਨਾਲ ਪਹਿਲਾਂ ਕੀਤੀਆਂ ਗਈਆਂ ਨਸ਼ਿਆਂ ਵਿਰੁੱਧ ਪਹਿਲਕਦਮੀਆਂ ਅਤੇ ਇਕੱਠਾਂ ਦੇ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਸੰਭਾਵਨਾ ਹੈ। ਇਕ ਪਾਸੇ ਜਿਥੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਨੇ ਇਨ੍ਹਾਂ ਸਾਰੇ ਸਮਾਗਮਾਂ ਦੀ ਲਾਈਵ ਸਟ੍ਰੀਮਿੰਗ ਦੇ ਪ੍ਰਬੰਧ ਕੀਤੇ ਹਨ, ਉਥੇ ਹੀ ਆਨਲਾਈਨ ਸ਼ਾਮਲ ਹੋਣ ਵਾਲੇ ਨਿਵਾਸੀਆਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਭਾਗੀਦਾਰੀ ਦੀਆਂ ਵਰਚੁਅਲ ਪੇਸ਼ਕਾਰੀਆਂ ਤਿਆਰ ਕਰਕੇ ਇਨ੍ਹਾਂ ਨੂੰ ਅੰਮ੍ਰਿਤਸਰ ਪੁਲਿਸ ਦੀ ਵੈੱਬਸਾਈਟ ‘ਤੇ ਅਪਲੋਡ ਕਰਨ।
ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸੰਸਥਾਵਾਂ ਦੇ 300 ਤੋਂ ਵੱਧ ਅਧਿਆਪਕਾਂ ਅਤੇ ਕੋਆਰਡੀਨੇਟਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਮਾਗਮ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ। ਫਿੱਕੀ ਫਲੋ ਵਰਗੀਆਂ ਸੰਸਥਾਵਾਂ ਦੇ ਸਾਹਮਣੇ ਆਉਣ ਦੇ ਨਾਲ, ਅੰਮ੍ਰਿਤਸਰ ਸਮਾਜ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਤੁਰੰਤ ਅਤੇ ਯਕੀਨੀ ਤੌਰ ‘ਤੇ ਖਤਮ ਦੀ ਉਮੀਦ ਕਰਦਾ ਹੈ। ਜਾਣਕਾਰੀ ਦਿੰਦਿਆਂ, ਸ੍ਰੀ ਨੌਨਿਹਾਲ ਸਿੰਘ ਨੇ ਦੱਸਿਆ ਕਿ 18 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
“ਯੋਜਨਾ ਅਨੁਸਾਰ, ਸਮਾਗਮ ਦੀ ਸ਼ੁਰੂਆਤ ਪੀਲੀਆਂ ਪੱਗਾਂ ਵਾਲੇ ਵਿਦਿਆਰਥੀਆਂ ਦੀ ਅਗਵਾਈ ਵਾਲੀ ਵਾਕਾਥੌਨ ਨਾਲ ਹੋਵੇਗੀ, ਜੋ ਪੁਰਾਣੇ ਸ਼ਹਿਰ ਦੇ ਚਾਰ ਦਰਵਾਜ਼ਿਆਂ ਤੋਂ ਲੈ ਕੇ ਦਰਬਾਰ ਸਾਹਿਬ ਤੱਕ, ਜਿਥੇ ‘ਅਰਦਾਸ’ ਕੀਤੀ ਜਾਵੇਗੀ, ਕੱਢੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੀਲੀ ਪੱਗਾਂ ਪਹਿਲਾਂ ਹੀ ਵਿਦਿਆਰਥੀਆਂ ਵਿਚਕਾਰ ਵੰਡੀਆਂ ਜਾ ਚੁਕੀਆਂ ਹਨ, ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਅਰਦਾਸ ਦੀ ਸਮਾਪਤੀ ਤੋਂ ਬਾਅਦ ਪ੍ਰਸ਼ਾਦ ਵੰਡਣ ਅਤੇ ਬਾਬਾ ਭੂਰੀ ਵਾਲੇ ਵੱਲੋਂ ਰਿਫਰੈਸ਼ਮੈਂਟ ਵੰਡਣ ਦੇ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ‘ਪਲੈਜ’ ਅਤੇ ‘ਪਲੇ’ ਖੰਡ ਉਸ ਤੋਂ ਬਾਅਦ ਯੋਜਨਾ ਅਨੁਸਾਰ ਆਯੋਜਤ ਕੀਤੇ ਜਾਣਗੇ। “ਇਸ ਮੌਕੇ ਅੰਮ੍ਰਿਤਸਰ ਵਿਖੇ ਭਾਰੀ ਇਕੱਠ ਹੋਣ ਦੀ ਸੰਭਾਵਨਾ ਦੇ ਨਾਲ, ਅੰਮ੍ਰਿਤਸਰ ਟ੍ਰੈਫਿਕ ਪੁਲਿਸ ਨੇ ਇਸ ਦਿਨ ਲਈ ਇੱਕ ਵਿਸ਼ੇਸ਼ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕੀਤੀ ਹੈ। ਇਸ ਟ੍ਰੈਫਿਕ ਯੋਜਨਾ ਨੂੰ ਅੰਮ੍ਰਿਤਸਰ ਟਰੈਫਿਕ ਪੁਲਿਸ ਦੀ ਵੈੱਬਸਾਈਟ ‘ਤੇ ਦੇਖਿਆ ਜਾ ਸਕਦਾ ਹੈ। ਸ੍ਰੀ ਸਿੰਘ ਨੇ ਨਿਵਾਸੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਨੂੰ ਧਿਆਨ ਨਾਲ ਪੜ੍ਹਨ ਅਤੇ ਟ੍ਰੈਫਿਕ ਸਮਸਿਆਵਾਂ ਨੂੰ ਰੋਕਣ ਅਤੇ ਟ੍ਰੈਫਿਕ ਜੈਮ ਵਿੱਚ ਫਸਣ ਤੋਂ ਬਚਣ ਲਈ ਇਸ ਦੀ ਪਾਲਣਾ ਕਰਨ ।

English






