— ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਕੀਤਾ ਗਿਆ ਕੰਜਕ ਪੂਜਨ, ਕੀਤਾ ਸਨਮਾਨ
ਫਾਜ਼ਿਲਕਾ 23 ਅਕਤੂਬਰ :
ਨਵਰਾਤਰੇ ਦੇ ਤਿਉਹਾਰ ਮੌਕੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਕੰਜਕ ਪੂਜਨ ਕੀਤਾ ਗਿਆ ਅਤੇ ਨਵ ਜਨਮੀਆਂ ਬੱਚੀਆਂ ਨੂੰ ਸਹਾਇਕ ਸਿਵਲ ਸਰਜਨ ਡਾਕਟਰ ਬਬਿਤਾ ਵਲੋਂ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਗਿਆ।
ਸਹਾਇਕ ਸਿਵਲ ਸਰਜਨ ਡਾ. ਬਬਿਤਾ ਨੇ ਕਿਹਾ ਕਿ ਹੁਣ ਪਹਿਲਾਂ ਦੇ ਮੁਕਾਬਲੇ ਧੀਆਂ ਪ੍ਰਤੀ ਲੋਕਾਂ ਦੀ ਸੋਚ ਵਿਚ ਕਾਫ਼ੀ ਬਦਲਾਅ ਆਇਆ ਹੈ। ਲੋਕ ਸਮਝ ਗਏ ਹਨ ਕਿ ਧੀਆਂ ਕਿਸੇ ਨਾਲੋਂ ਘੱਟ ਨਹੀਂ ਪਰ ਇਸ ਦਿਸ਼ਾ ਵਿਚ ਹਾਲੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਕਿ ਕੁੜੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਹੋ ਸਕੇ। ਉਨ੍ਹਾਂ ਨੇ ਬੱਚੀਆਂ ਦੇ ਮਾਤਾ-ਪਿਤਾ ਨੂੰ ਬੱਚੀ ਦੇ ਜਨਮ ਅਤੇ ਕੰਜਕ ਪੂਜਨ ਮੌਕੇ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਜਨਮ ਤੋਂ ਹੀ ਬੱਚੀਆਂ ਦਾ ਚੰਗੀ ਤਰਾਂ ਪਾਲਣ- ਪੋਸ਼ਣ ਕੀਤਾ ਜਾਵੇ ਅਤੇ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਬੱਚੀਆਂ ਦਾ ਸੰਪੂਰਨ ਟੀਕਾਕਰਨ ਨਰੋਈ ਸਿਹਤ ਲਈ ਜ਼ਰੂਰੀ ਹੈ। ਉਹਨਾਂ ਕਿਹਾ ਕਿ ਲੜਕੀਆਂ ਨੂੰ ਉੱਚ ਵਿਦਿਆ ਦੇਣੀ ਯਕੀਨੀ ਬਣਾਈਏ ਤਾਂ ਜੋ ਅਸੀਂ ਇੱਕ ਨਰੋਏ ਅਤੇ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ।
ਇਸ ਮੌਕੇ ਹਸਪਤਾਲ ਵਲੋਂ 11 ਬੱਚੀਆਂ ਨੂੰ ਹਿਮਾਲਿਆ ਕਿੱਟ, ਫਰੂਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮਾਤਾ ਪਿਤਾ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਉਹਨਾਂ ਕਿਹਾ ਕਿ ਲੜਕੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਉੱਚ ਵਿਦਿਆ ਦੇਣੀ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ ਅਤੇ ਆਪਣੇ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦਾ ਡੱਟ ਕੇ ਮੁਕਾਬਲਾ ਕਰਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਰਿਕ ਐਡੀਸਨ ਨੇ ਕਿਹਾ ਕਿ ਕੰਜਕ ਪੂਜਨ ਕੁੜੀਆ ਦਾ ਸਨਮਾਨ ਹੈ ਅਤੇ ਕੁੜੀਆ ਸਾਡਾ ਮਾਣ ਹਨ। ਇਸ ਦੌਰਾਨ ਜ਼ਿਲ੍ਹਾ ਪੀਐਨਡੀਟੀ ਕੋ- ਆਰਡੀਨੇਟਰ ਕ੍ਰਿਸ਼ਨ ਕੰਬੋਜ ਮਾਸ ਮੀਡੀਆ ਵਿੰਗ ਤੋ ਦਿਵੇਸ਼ ਕੁਮਾਰ, ਹਰਮੀਤ ਸਿੰਘ, ਅਕਾਊਂਟੈਂਟ ਸੰਜੀਵ ਕੁਮਾਰ, ਨਰਸਿੰਗ ਸਿਸਟਰ ਵੀਰਮ ਬਾਲਾ, ਪਾਰਸ ਵਧਵਾ, ਪਾਰਸ ਕਟਾਰੀਆ ਅਤੇ ਗਗਨ ਕੰਬੋਜ ਆਦਿ ਤੋਂ ਇਲਾਵਾ ਹੋਰ ਵੀ ਹਾਜਰ ਸੀ।

English






