ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

KULTAR SINGH SANDHWAN
KULTAR SINGH SANDHWAN
ਚੰਡੀਗੜ੍ਹ, 5 ਜਨਵਰੀ 2024
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਦੇ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ ਜੀ ਦੇ ਅਕਾਲ ਚਲਾਣੇ ਨਾਲ਼ ਪੰਥਕ ਸਫ਼ਾਂ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਖੇਤਰ ਵਿੱਚ ਜਥੇਦਾਰ ਸਾਹਿਬ ਵੱਲੋਂ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰੀਵਾਰ ਸਮੇਤ ਸਮੂਹ ਸਾਧ ਸੰਗਤ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।