ਡੀ.ਏ.ਵੀ. ਪਬਲਿਕ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਅਤੇ ਐਨ.ਐਨ.ਐਸ. ਵਲੰਟੀਅਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ

ਰੂਪਨਗਰ,22 ਦਸੰਬਰ 2023
ਮੁੱਖ ਮੰਤਰੀ ਪੰਜਾਬ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਡੀ.ਏ.ਵੀ. ਪਬਲਿਕ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਅਤੇ ਐਨ.ਐਨ.ਐਸ. ਵਲੰਟੀਅਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਅਤੇ ਡੀ.ਐਸ.ਪੀ. ਸ. ਤਰਲੋਚਨ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਐਨ.ਐਨ.ਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਨਸ਼ਿਆ ਤੋਂ ਦੂਰ ਰਹਿਣ ਲਈ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਖੇਡਾਂ ਦੀਆਂ ਮਹੱਤਤਾ ਤੇ ਜ਼ੋਰ ਦਿੰਦਿਆਂ ਦੱਸਿਆ ਕਿ ਨਸ਼ਿਆ ਤੋਂ ਬਚਣ ਲਈ ਖੇਡਾਂ ਇੱਕ ਅਜਿਹੀ ਦਵਾਈ ਹੈ ਜਿਸ ਨਾਲ ਵਿਅਕਤੀ ਸਰੀਰਿਕ ਅਤੇ ਦਿਮਾਗੀ ਤੌਰ ਤੇ ਤੰਦਰੁਸਤ ਰਹਿੰਦਾ ਹੈ।
ਡੀ.ਐਸ.ਪੀ. ਸ. ਤਰਲੋਚਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਆਪ ਦੇ ਪਿੰਡ ਜਾਂ ਸ਼ਹਿਰ ਵਿੱਚ ਕੋਈ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਉਸ ਸਬੰਧੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ।
ਇਸ ਮੌਕੇ ਇੰਸਪੈਕਟਰ ਸ਼੍ਰੀ ਪਵਨ ਕੁਮਾਰ, ਡੀ.ਏ.ਵੀ.ਪਬਲਿਕ ਸਕੂਲ ਦੇ ਚੇਅਰਮੈਨ ਸ਼੍ਰੀ ਯੋਗੇਸ਼ ਮੋਹਨ, ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਰਾਣੀ, ਤੈਰਾਕੀ ਕੋਚ ਸ਼੍ਰੀ ਯਸ਼ਪਾਲ ਰਾਜ਼ੋਰੀਆਂ, ਹਾਕੀ ਕੋਚ ਸ.ਲਵਜੀਤ ਸਿੰਘ ਕੰਗ ਅਤੇ ਡੀ.ਏ.ਵੀ. ਪਬਲਿਕ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ।