ਅੰਮ੍ਰਿਤਸਰ, 22 ਦਸੰਬਰ 2023
ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਪੀ:ਜੀ:ਆਰ:ਐਸ ਪੋਰਟਲ ’ਤੇ ਵੱਖ ਵੱਖ ਵਿਭਾਗਾ ਪਾਸ ਪਈਆਂ ਪੈਡਿੰਗ ਸ਼ਿਕਾਇਤਾਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਪੋਰਟਲ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ connect.punjab.gov.in ਜਾਂ ਕਾਲ ਸੈਂਟਰ ਦੇ ਨੰਬਰ 1100 ਰਾਹੀਂ ਜਾਂ ਸੇਵਾ ਕੇਂਦਰਾਂ ਦੇ ਰਾਹੀਂ ਆਪਣੀ ਸ਼ਿਕਾਇਤ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੰਜਾਬ ਪੱਧਰ ’ਤੇ ਵੀ ਮੋਨੀਟਰਿੰਗ ਕੀਤੀ ਜਾਂਦੀ ਹੈ ਅਤੇ ਜਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਫੀਲਡ ਅਫਸਰ ਵੱਲੋਂ ਵੀ ਇਸ ਦੀ ਨਿਗਰਾਨੀ ਕੀਤੀ ਜਾਂਦੀ ਹੈ। ਸ੍ਰੀ ਮੋਦੀ ਨੇ ਦੱਸਿਆ ਕਿ ਪੋਰਟਲ ਰਾਹੀਂ ਪ੍ਰਾਪਤ ਹੋਈ ਸ਼ਿਕਾਇਤ ਦਾ ਨਿਪਟਾਰਾ ਹੋਣ ਤੇ ਸਬੰਧਤ ਵਿਅਕਤੀ ਨੂੰ ਐਸ:ਐਮ:ਐਸ ਰਾਹੀਂ ਪੁਛਿਆ ਜਾਂਦਾ ਹੈ ਕਿ ਉਹ ਆਪਣੀ ਸ਼ਿਕਾਇਤ ਦੇ ਨਿਪਟਾਰਾ ਸਬੰਧੀ ਸੰਤੁਸ਼ਟ ਹੈ ਜਾਂ ਨਹੀਂ ਜੇਕਰ ਉਸ ਵੱਲੋਂ ਅਸੰਤੁਸ਼ਟਤਾ ਦਾ ਪ੍ਰਗਟਾਵਾ ਕੀਤਾ ਜਾਵੇ ਤਾਂ ਉਸ ਦੀ ਸ਼ਿਕਾਇਤ ਨੂੰ ਉਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਂਦਾ ਹੈ।
ਸ੍ਰੀ ਮੋਦੀ ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ /ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਇਕ ਹਫਤੇ ਦੇ ਅੰਦਰ ਅੰਦਰ ਕਰਨਾ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ ਤਹਿਸੀਲਦਾਰ ਨਵਕੀਰਤ ਸਿੰਘ, ਜਿਲ੍ਹਾ ਕੁਆਰਡੀਨੇਟਰ ਸ੍ਰੀ ਪ੍ਰਿੰਸ, ਸੁਪਰਡੰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਹਰਪਾਲ ਸਿੰਘ, ਮੈਡਮ ਇੰਦਰਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ।
—-
ਕੈਪਸ਼ਨ
ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਪੀ:ਜੀ:ਆਰ:ਐਸ ਪੋਰਟਲ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਸਰਕਾਰ ਤੁਹਾਡੇ ਦੁਆਰ ਤਹਿਤ ਪ੍ਰੋਗਰਾਮ ਵਿੱਚ 550 ਤੋਂ ਵਧੇਰੇ ਲੋਕਾਂ ਨੇ ਲਿਆ ਲਾਭ-ਵਿਧਾਇਕ ਟੌਂਗ
ਹਰੇਕ ਸ਼ੁਕਰਵਾਰ ਹਲਕੇ ਵਿੱਚ ਲੱਗੇਗਾ ਸਰਕਾਰ ਤੁਹਾਡੇ ਦੁਆਰ ਤਹਿਤ ਕੈਂਪ
ਅੰਮ੍ਰਿਤਸਰ, 22 ਦਸੰਬਰ: –ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਪੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਬਾਬਾ ਬਕਾਲਾ ਹਲਕੇ ਦੇ ਪਿੰਡ ਬੁਤਾਲਾ ਵਿਖੇ ਇਕ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ/ਸਮੱਸਿਆਵਾਂ ਨੂੰ ਹੱਲ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਸ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਹਰੇਕ ਸ਼ੁਕਰਵਾਰ ਹਲਕੇ ਵਿੱਚ ਸਰਕਾਰ ਤੁਹਾਡੇ ਦੁਆਰ ਤਹਿਤ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਇਸ ਆਉਂਦੇ ਸ਼ੁਕਰਵਾਰ ਨੂੰ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਮੁਸਕਲਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕੀਤੀ ਗਈ ਜਿਸ ਦਾ ਮਨੋਰਥ ਦੂਰ ਦੁਰਾਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨਾ ਅਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਉਪ ਮੰਡਲ ਤੇ ਜਿਲ੍ਹਾ ਦਫਤਰ ਦੂਰ ਹੋਣ ਕਰਕੇ ਬਹੁਤ ਸਾਰੇ ਲੋਕ ਆਉਣ ਜਾਣ ਦੀ ਖੱਜਲ ਖੁਆਰੀ, ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਲਾਂ ਹੱਕ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਸਨ ਪ੍ਰੰਤੂ ਹੁਣ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸ਼ੁਰੂ ਕਰਕੇ ਬੇਲੋੜੀ ਖੱਜਲ ਖੁਆਰੀ ਖਤਮ ਕਰਨ ਦਾ ਉਪਰਾਲਾ ਕੀਤਾ ਹੈ।
ਵਿਧਾਇਕ ਟੌਂਗ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਖੇਤੀਬਾੜੀ ਨਾਲ ਸਬੰਧਤ 20 ਦਰਖਾਸਤਾਂ, ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ 4, ਪੀ:ਐਸ:ਪੀ:ਸੀ:ਐਲ ਨਾਲ ਸਬੰਧਤ 3, ਸਿਹਤ ਵਿਭਾਗ ਨਾਲ ਸਬੰਧਤ 7, ਸੇਵਾ ਕੇਂਦਰ ਵਿਖੇ ਪ੍ਰੋਸੈਸ ਕੀਤੀਆਂ 10, ਰਾਸ਼ਨ ਕਾਰਡ/ਆਟਾ ਦਾਲ ਸਕੀਮ ਨਾਲ ਸਬੰਧਤ 382, ਪੰਚਾਇਤ ਵਿਭਾਗ ਨਾਲ ਸਬੰਧਤ 10, ਪ੍ਰਧਾਨ ਮੰਤਰੀ ਅਵਾਸ ਯੋਜਨਾ ਨਾਲ ਸਬੰਧਤ 120 ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਦਰਖਾਸਤਾਂ ਲੋਕਾਂ ਵੱਲੋਂ ਦਿੱਤੀਆਂ ਗਈਆਂ ਹਨ। ਵਿਧਾਇਕ ਟੌਂਗ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਦਰਖਾਸਤਾਂ ਦਾ ਜਲਦ ਜਲਦ ਤੋਂ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਤੁਹਾਡੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।
—–
ਕੈਪਸ਼ਨ –ਹਲਕਾ ਵਿਧਾਇਕ ਸ ਦਲਬੀਰ ਸਿੰਘ ਟੌਂਗ ਪਿੰਡ ਬਤਾਲਾ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ।
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਵੋਟਾਂ ਲਈ 15 ਜਨਵਰੀ ਤੱਕ ਬਣਾਈਆਂ ਜਾਣਗੀਆਂ ਪੱਤਰਕਾਰਾਂ ਦੀਆਂ ਵੋਟਾਂ
ਈ ਮੇਲ ਜ਼ਰੀਏ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ ਵਰਕਿੰਗ ਜਰਨਲਿਸਟ
ਅੰਮ੍ਰਿਤਸਰ, 22 ਦਸੰਬਰ – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਲਈ ਲੋਕ ਸੰਪਰਕ ਵਿਭਾਗ ਦੁਆਰਾ ਐਕਰੀਡਟਿਡ ਅਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਤੋਂ ਇਲਾਵਾ ਜੇਕਰ ਪੱਤਰਕਾਰੀ ਦੇ ਫੀਲਡ ਵਿਚ ਕੰਮ ਕਰਦਾ ਕੋਈ ਵੀ ਪੱਤਰਕਾਰ ਆਪਣੀ ਵੋਟ ਬਨਾਉਣਾ ਚਾਹੁੰਦੇ ਹਨ, ਤਾਂ ਉਹ elections.pca@gmail.com ਮੇਲ ਆਈ ਡੀ ਉਤੇ 15 ਜਨਵਰੀ 2024 ਤੱਕ ਆਪਣੇ ਅਦਾਰੇ ਦੇ ਅਥਾਰਟੀ ਪੱਤਰ ਦੀ ਕਾਪੀ ਨੱਥੀ ਕਰਕੇ ਈ-ਮੇਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ. ਸ਼ੇਰਜੰਗ ਸਿੰਘ ਨੇ ਦੱਸਿਆ ਕਿ ਉਕਤ ਈ ਮੇਲ ਤੋਂ ਇਲਾਵਾ ਦਸਤੀ, ਵਟਸ ਐਪ ਜਾਂ ਹੋਰ ਕਿਸੇ ਵੀ ਸਾਧਨ ਜ਼ਰੀਏ ਭੇਜਿਆ ਗਿਆ ਵੋਟਰ ਦਾ ਦਾਅਵਾ ਸਵਿਕਾਰ ਨਹੀਂ ਕੀਤਾ ਜਾਵੇਗਾ। 15 ਜਨਵਰੀ 2024 ਤੋਂ ਬਾਅਦ ਆਈ ਈ-ਮੇਲ ਉਤੇ ਵੀ ਵਿਚਾਰ ਨਹੀਂ ਕੀਤਾ ਜਾਵੇਗਾ।
ਜਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਨਿਕਲਣ ਵਾਲੇ ਮਾਸਕ ਤੇ ਸਪਤਾਹਿਕ ਮੈਗਜੀਨ ਦੇ ਸੰਪਾਦਕ, ਟੈਲੀਵਿਜ਼ਨ ਚੈਨਲਾਂ ਦੇ ਪੱਤਰਕਾਰ, ਰੋਜ਼ਾਨਾ ਅਖਬਾਰਾਂ ਦੇ ਪੱਤਰਕਾਰ ਅਤੇ ਫੋਟੋਗ੍ਰਾਫਰ ਵੋਟਰ ਵਜੋਂ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ। ਉਨਾਂ ਦੱਸਿਆ ਕਿ ਵੋਟਰ ਦੇ ਦਾਅਵਾ ਬਾਰੇ ਅੰਤਿਮ ਫੈਸਲਾ ਪੰਜ ਮੈਂਬਰੀ ਕਮੇਟੀ ਕਰੇਗੀ, ਜੋ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਹੈ। ਉਨਾਂ ਦੱਸਿਆ ਕਿ ਵੋਟਰ ਸੂਚੀ ਫਾਈਨਲ ਹੋਣ ਮਗਰੋਂ ਉਕਤ ਕਮੇਟੀ ਆਪਣੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਦੇਵੇਗੀ ਅਤੇ ਵੋਟਾਂ ਦਾ ਐਲਾਨ ਕੀਤਾ ਜਾਵੇਗਾ।
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਵੋਟਰਾਂ ਨੂੰ ਈ.ਵੀ.ਐਮਜ ਅਤੇ ਵੀ.ਵੀ.ਪੈਟ ਮਸ਼ੀਨ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ 22 ਦਸੰਬਰ 2023:————ਵਿਧਾਨ ਸਭਾ ਚੋਣ ਹਲਕਾ 016—ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ—ਕਮ—ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ—1 ਸ.ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ. ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮਡੈਡੀ ਕੇਟਿਡ ਏ.ਈ.ਆਰ.ਓ ਅਤੇ ਦੀ ਅਗਵਾਈ ਵਿੱਚ 016—ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਦੇ ਖੇਤਰ ਵਿੱਚ ਵੋਟਰਾਂ ਲਈ ਈ.ਵੀ.ਐਮਜ ਅਤੇ ਵੀ.ਵੀ.ਪੈਟ ਮਸ਼ੀਨ ਦੀ ਡੈਮੋਸ਼ਟਰੇਸ਼ਨ ਸੁਪਰਵਾਇਜਰਸ. ਬਲਜੀਤ ਸਿੰਘ ਦੇ ਅਧੀਨ ਇਹ ਮਸ਼ੀਨ ਸਸਸਸ. ਛੇਹਰਟਾ, ਟਵਨਟੀਫਸਟ ਸੈਂਚਰੀ ਪਬਲਿਕ ਸਕੂਲ ਸੰਧੂ ਐਵਨਿਊ ਛੇਹਰਟਾ ਵਿਖੇ ਪਹੁਚੀ। ਇਸ ਡੈਮੋਸ਼ਟਰੇਸ਼ਨ ਵਿੱਚ ਭਾਗ ਲੈ ਰਹੇ ਲੋਕਾਂ ਨਾਲ ਗੱਲ ਕੀਤੀ ਗਈ। ਉਹਨਾਂ ਨੇ ਕਿਹਾ ਕਿ ਇਸ ਵਾਰ ਵੋਟਾਂ ਵਿੱਚ ਇਸ ਵੱਡੇ ਲੋਕਤੰਤਰ ਦਾ ਹਿੱਸਾ ਬਣਨ ਤੇ ਖੁਸ਼ੀ ਹੋਵੇਗੀ। ਸਕੂਲੀ ਵਿਦਿਆਰਥਣਾਂ ਨੇ ਵੀ ਇਸ ਟਰੇਨਿੰਗ ਵਿੱਚ ਮਸੀਨ ਨੂੰ ਚਲਾਉਣ ਦੀ ਜਾਣਕਾਰੀ ਲਈ।

English






