ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 01 NOV 2023 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਰਾਜ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਛੱਤੀਸਗੜ੍ਹ ਦੇ ਲੋਕਾਂ ਦੀ ਜੀਵੰਤਤਾ ਇਸ ਨੂੰ ਇੱਕ ਵਿਸ਼ੇਸ਼ ਰਾਜ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ, “ਇਸ ਰਾਜ ਦੇ ਸੱਭਿਆਚਾਰ ਨੂੰ ਸਮ੍ਰਿੱਧ ਬਣਾਉਣ ਵਿੱਚ ਸਾਡੇ ਆਦਿਵਾਸੀ ਭਾਈਚਾਰਿਆਂ ਦਾ ਬੇਹੱਦ ਮਹੱਤਵਪੂਰਨ ਯੋਗਦਾਨ ਹੈ। ਇਸ ਰਾਜ ਦੀ ਗੌਰਵਸ਼ਾਲੀ ਪਰੰਪਰਾ ਅਤੇ ਸੱਭਿਆਚਾਰਕ ਵਿਰਾਸਤ ਹਰ ਕਿਸੇ ਨੂੰ ਆਕਰਸ਼ਿਤ ਕਰਦੀ ਹੈ। ਮੈਂ ਕੁਦਰਤੀ ਅਤੇ ਸੱਭਿਆਚਾਰਕ ਵੈਭਵ ਨਾਲ ਪਰਿਪੂਰਨ ਛੱਤੀਸਗੜ੍ਹ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ।”

ਪ੍ਰਧਾਨ ਮੰਤਰੀ ਨੇ ਐਕਸ ‘ਤੇ (X) ਪੋਸਟ ਕੀਤਾ:

“ਛੱਤੀਸਗੜ੍ਹ ਦੇ ਆਪਣੇ ਸਾਰੇ ਭਾਈਆਂ ਅਤੇ ਭੈਣਾਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ। ਇੱਥੋਂ ਦੇ ਲੋਕਾਂ ਦੀ ਜੀਵੰਤਤਾ ਇਸ ਨੂੰ ਵਿਸ਼ੇਸ਼ ਰਾਜ ਬਣਾਉਂਦੀ ਹੈ। ਇਸ ਰਾਜ ਦੇ ਸੱਭਿਆਚਾਰ ਨੂੰ ਸਮ੍ਰਿੱਧ ਬਣਾਉਣ ਵਿੱਚ ਸਾਡੇ ਆਦਿਵਾਸੀ ਭਾਈਚਾਰਿਆਂ ਦਾ ਬਹੁਤ ਹੀ ਅਹਿਮ ਯੋਗਦਾਨ ਹੈ। ਪ੍ਰਦੇਸ਼ ਦੀ ਗੌਰਵਮਈ ਪਰੰਪਰਾ ਅਤੇ ਸੱਭਿਆਚਾਰਕ ਵਿਰਾਸਤ ਹਰ ਕਿਸੇ ਨੂੰ ਆਪਣੀ ਵੱਲ ਆਕਰਸ਼ਿਤ ਕਰਦੀ ਹੈ। ਮੈਂ ਕੁਦਰਤੀ ਅਤੇ ਸੱਭਿਆਚਾਰਕ ਵੈਭਵ ਨਾਲ ਪਰਿਪੂਰਨ ਛੱਤੀਸਗੜ੍ਹ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ।”