ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ 9 ਜਨਵਰੀ 2024

ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬਏਡੀਸੀਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ ਆਈ ਦਲਜੀਤ ਸਿੰਘ ਐਚ ਸੀ ਸਲਵੰਤ ਸਿੰਘ ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।  ਉਨਾਂ ਨੂੰ ਅੰਡਰ ਏਜ ਡਰਾਈਵਿੰਗਓਵਰਲੋਡਿੰਗਹੈਲਮਟ ਦੀ ਵਰਤੋਂ ਕਰਨ ਅਤੇ ਰੈਡ ਲਾਈਟ ਜੰਪ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਖਾਸ ਤੌਰ ਤੇ ਚਾਈਨਾ ਡੋਰ ਦੀ ਵਰਤੋਂ ਰੋਕਣ ਬਾਰੇ ਪ੍ਰੇਰਿਤ ਕੀਤਾ ਗਿਆ। ਉਹਨਾਂ ਨੂੰ ਚਾਈਨਾ ਡੋਰ ਤੋਂ ਹੋਣ ਵਾਲੇ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨਾਂ ਕੋਲੋਂ ਪ੍ਰਣ ਲਿਆ ਗਿਆ ਕਿ ਉਹ ਆਪਣੇ ਘਰ ਅਤੇ ਮਹੱਲਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨਗੇ। ਇਸ ਮੌਕੇ ਸਕੂਲ ਸਟਾਫ ਅਤੇ ਵਿਸ਼ੇਸ਼ ਤੌਰ ਤੇ ਪ੍ਰਿੰਸੀਪਲ ਹਾਜ਼ਰ ਸਨ

ਕੈਪਸ਼ਨ : ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਵੱਖ -ਵੱਖ ਤਸਵੀਰਾਂ