ਪ੍ਰਧਾਨ ਮੰਤਰੀ ਨੇ ਆਚਾਰਿਆ ਜੇਬੀ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Shri Narendra Modi (1)
Shri Narendra Modi

Chandigarh: 11 NOV 2023  

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਚਾਰਿਆ ਜੇਬੀ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਮੈਂ ਆਚਾਰਿਆ ਜੇਬੀ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਬਸਤੀਵਾਦ ਦੇ ਖ਼ਿਲਾਫ਼ ਭਾਰਤ ਦੀ ਲੜਾਈ ਦੇ ਇੱਕ ਸੱਚੇ ਪ੍ਰਤੀਕ ਦੇ ਰੂਪ ਵਿੱਚ ਉਨ੍ਹਾਂ ਦਾ ਵਿਆਪਕ ਤੌਰ ‘ਤੇ ਸਨਮਾਨ ਕੀਤਾ ਜਾਂਦਾ ਹੈ। ਲੋਕਤੰਤਰ ਅਤੇ ਸਮਾਜਿਕ ਸਮਾਨਤਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੀਤੇ ਗਏ ਉਨ੍ਹਾਂ ਦੀ ਅਣਥੱਕ ਮਿਹਨਤ ਨੇ ਸਾਡੇ ਦੇਸ਼ ਦੇ ਤਾਨੇ-ਬਾਨੇ ‘ਤੇ ਇੱਕ ਟਿਕਾਊ ਛਾਪ ਛੱਡੀ ਹੈ। ਉਨ੍ਹਾਂ ਦਾ ਜੀਵਨ ਅਤੇ ਕਾਰਜ ਸਦਾ ਸੁਤੰਤਰਤਾ ਤੇ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੇ ਪ੍ਰਤੀ ਸਮਰਪਿਤ ਸੀ। ”