Chandigarh: 11 NOV 2023
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਅਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮੌਲਾਨਾ ਅਜ਼ਾਦ ਇੱਕ ਉੱਘੇ ਵਿਦਵਾਨ ਅਤੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੇ ਅਧਾਰ ਥੰਮ੍ਹ ਸਨ ਅਤੇ ਸਿੱਖਿਆ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਸ਼ਲਾਘਾਯੋਗ ਸੀ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੌਲਾਨਾ ਅਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਇੱਕ ਉੱਘੇ ਵਿਦਵਾਨ ਅਤੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੇ ਅਧਾਰ ਥੰਮ੍ਹ, ਸਿੱਖਿਆ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਸ਼ਲਾਘਾਯੋਗ ਸੀ। ਆਧੁਨਿਕ ਭਾਰਤ ਲਈ ਦਿਸ਼ਾ ਦੇਣ ਵਿੱਚ ਉਨ੍ਹਾਂ ਦੇ ਪ੍ਰਯਤਨ ਰਾਸ਼ਟਰ ਦਾ ਮਾਰਗਦਰਸ਼ਨ ਕਰਦੇ ਰਹਿਣਗੇ।”

English






