ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

Punjab Vidhan Sabha Speaker Felicitates Hockey Players
Punjab Vidhan Sabha Speaker Felicitates Hockey Players

ਚੰਡੀਗੜ੍ਹ, 23 ਜੂਨ 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ।

ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ ‘ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ।

ਹਾਕੀ ਚੰਡੀਗੜ੍ਹ ਦੁਆਰਾ ਹਰ ਸਾਲ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਇਸ ਸਾਲ ਇੱਕ ਪ੍ਰਦਰਸ਼ਨੀ ਮੈਚ ਵੀ ਸ਼ਾਮਲ ਹੈ, ਜੋ ਕਿ ਐਫ.ਆਈ.ਐਚ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵਵਿਆਪੀ ਸਮਾਗਮਾਂ ਦੇ ਤਾਲਮੇਲ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਨਕਦ ਪੁਰਸਕਾਰਾਂ ਨਾਲ ਮਾਨਤਾ ਦਿੰਦਾ ਹੈ।