ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ – ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ

News Makhani (1)
S. Arjun Singh Grewal

ਚੰਡੀਗੜ੍ਹ, 21 ਮਾਰਚ 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।