ਚੰਡੀਗੜ੍ਹ, 19 ਜੁਲਾਈ 2024
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਰਸੁਲਾ ਵੌਨ ਡੇਰ ਲੇਯੇਨ ਨੂੰ ਯੂਰੋਪੀਅਨ ਕਮਿਸ਼ਨ ਦੇ ਦੁਬਾਰਾ ਪ੍ਰਧਾਨ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ ਅਤੇ ਯੂਰੋਪੀਅਨ ਯੂਨੀਅਨ ਦੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਇੱਛੁਕ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਉਰਸੁਲਾ ਵੌਨ ਡੇਰ ਲੇਯੇਨ (@vonderleyen), ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ (President of the European Commission) ਦੇ ਰੂਪ ਵਿੱਚ ਤੁਹਾਡੇ ਦੁਬਾਰਾ ਚੁਣੇ ਜਾਣ ‘ਤੇ ਵਧਾਈਆਂ। ਆਲਮੀ ਕਲਿਆਣ ਦੇ ਲਈ ਭਾਰਤ ਅਤੇ ਯੂਰੋਪੀਅਨ ਯੂਨੀਅਨ ਦੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਵਾਸਤੇ ਮਿਲ ਕੇ ਕੰਮ ਕਰਨ ਨੂੰ ਤਤਪਰ ਹਾਂ।”

English






