ਫਾਜ਼ਿਲਕਾ 22 ਅਗਸਤ 2024
ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ.ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਸਥਾਨਕ ਸਕੂਲ ਆਫ਼ ਐਮੀਨੈਂਸ, ਫ਼ਾਜ਼ਿਲਕਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 250 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪੰਕਜ ਅੰਗੀ ਨੇ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਭੁਪਿੰਦਰ ੳਤਰੇਜਾ ਨੇ ਭਾਸ਼ਾ ਵਿਭਾਗ, ਪੰਜਾਬ ਦੇ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਸਬੰਧਤ ਕੰਮਾਂ ਤੋਂ ਜਾਣੂੰ ਕਰਵਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕਵਿਤਾ ਰਚਨਾ ਵਿੱਚ ਪਹਿਲਾ ਸਥਾਨ ਅੰਤਰੀਵ ਸੰਧੂ, ਰਨਬੀਰ ਸਿੰਘ ਨੇ ਦੂਜਾ ਸਥਾਨ ਅਤੇ ਸੁਹਿਰਦ ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਰਚਨਾ ਵਿੱਚ ਸੁਨੈਨਾ ਨੇ ਪਹਿਲਾ, ਦੂਸਰਾ ਹਰਪਨਜੀਤ ਕੌਰ ਅਤੇ ਤੀਸਰਾ ਸਤਿਯਮ ਨੇ ਹਾਸਲ ਕੀਤਾ। ਲੇਖ ਰਚਨਾ ਵਿੱਚ ਏਕਮਪ੍ਰੀਤ ਕੌਰ ਨੇ ਪਹਿਲਾ, ਮੰਨਤ ਨੇ ਦੂਜਾ ਅਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ਵਿੱਚ ਮਨਕੀਰਤ ਕੌਰ ਨੇ ਪਹਿਲਾ, ਰਜਨੀਤ ਸਿੰਘਨੇ ਦੂਜਾ ਅਤੇ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਪਹਿਲੀਆਂ ਤਿੰਨ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਨਕਦ ਅਤੇ ਵਿਭਾਗੀ ਪ੍ਰਕਾਸ਼ਨਾਵਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਉਤਸ਼ਾਹ ਵਧਾਓ ਸਨਮਾਨ ਚਿੰਨ੍ਹ ਵੀ ਦਿੱਤਾ ਗਿਆ।
ਜੱਜਾਂ ਦੀ ਭੂਮਿਕਾ ਵੱਜੋਂ ਡਾ. ਗੁਰਬੰਸ ਰਾਹੀ, ਡਾ. ਚੰਦਰ ਪ੍ਰਕਾਸ਼, ਸ਼੍ਰੀਮਤੀ ਮੀਨਾ ਮਹਿਰੋਕ, ਸ਼੍ਰੀ ਦੀਪਕ ਕੰਬੋਜ, ਸ਼੍ਰੀ ਕੁਲਜੀਤ ਭੱਟੀ, ਸ਼੍ਰੀ ਦੀਪਕ ਨਾਰੰਗ, ਸ਼੍ਰੀ ਅਭੀਜੀਤ ਵਧਵਾ, ਸ਼੍ਰੀਮਤੀ ਪਰਮਿੰਦਰ ਕੌਰ, ਸ਼੍ਰੀਮਤੀ ਗਗਨਦੀਪ ਕੌਰ, ਸ਼੍ਰੀ ਵਿਕਾਸ ਕੰਬੋਜ, ਸ਼੍ਰੀਮਤੀ ਅਮਨਪ੍ਰੀਤ ਕੌਰ, ਪ੍ਰੋ. ਸਿੰਮੀ ਪ੍ਰੀਤ ਕੌਰ, ਸ਼੍ਰੀ ਅਸ਼ੋਕ ਸੋਨੀ, ਨੇ ਅਹਿਮ ਭੂਮਿਕਾ ਨਿਭਾਈ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਪ੍ਰਿੰ. ਸ਼੍ਰੀ ਹਰੀਚੰਦ ਕੰਬੋਜ (ਸਕੂਲ ਆਫ਼ ਐਮੀਨੈਂਸ), ਸ਼੍ਰੀ ਜੋਗਿੰਦਰ ਪਾਲ, ਸ਼੍ਰੀ ਵਿਜੇਪਾਲ, ਸ਼੍ਰੀ ਗੁਰਛਿੰਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਸ਼੍ਰੀਮਤੀ ਸੋਨੀਆ ਬਜਾਜ, ਸ਼੍ਰੀ ਵਨੀਤਾ ਕਟਾਰੀਆ, ਸ਼੍ਰੀਮਤੀ ਨੀਤੂ ਅਰੋੜਾ, ਚੇਤਨ ਕੁਮਾਰ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਮੰਚ ਸੰਚਾਲਣ ਸ਼੍ਰੀ ਸੁਰਿੰਦਰ ਕੁਮਾਰ ਪੰਜਾਬੀ ਮਾਸਟਰ ਵੱਲੋਂ ਕੀਤਾ ਗਿਆ। ਸ. ਪਰਮਿੰਦਰ ਸਿੰਘ ਰੰਧਾਵਾ ਨੇ ਸਮਾਗਮ ਵਿੱਚ ਪਹੁੰਚੇ ਭਾਗੀਦਾਰਾ ਦਾ ਧੰਨਵਾਦ ਕੀਤਾ ਤੇ ਜੇਤੂਆਂ ਨੂੰ ਵਧਾਈ ਦਿੱਤੀ।

English






