ਬਰਨਾਲਾ, 13 ਨਵੰਬਰ 2024
ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੋਸ਼ਲ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਵਿਫਸ ( ਵੀਕਲੀ ਆਇਰਨ ਫੌਲਿਕ ਐਸੀਡ ਸਪਲੀਮੈਂਟੇਸ਼ਨ) ਪੋ੍ਗਰਾਮ ਤਹਿਤ ਸਕੂਲ ਟੀਚਰਾਂ ਲਈ ਟ੍ਰੇਨਿੰਗ ਕਰਵਾਈ ਗਈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਇਸ ਪੋ੍ਗਰਾਮ ਦਾ ਉਦੇਸ਼ ਅਨੀਮੀਆ ਭਾਵ ਖੂਨ ਦੀ ਕਮੀ ਨੂੰ ਰੋਕਣਾ ਅਤੇ ਪੂਰਕ ਸਿਹਤ ਸਿੱਖਿਆ ਦਾ ਪ੍ਰਚਾਰ ਕਰਨਾ ਹੈ। ਉਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਹਰ ਬੁੱਧਵਾਰ ਵਿਫਸ ਦਿਵਸ ਵਜੋਂ ਨਿਰਧਾਰਤ ਕੀਤਾ ਗਿਆ ਹੈ ਜਿਸ ਦੌਰਾਨ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਬੱਚਿਆਂ ਨੂੰ ਆਇਰਨ ਅਤੇ ਫੌਲਿਕ ਐਸੀਡ ਦੀ ਖੁਰਾਕ ਖੁਆਈ ਜਾਂਦੀ ਹੈ। ਗਰਭਵਤੀ ਔਰਤਾਂ ਨੂੰ ਇਹ ਗੋਲੀਆਂ ਸਰਕਾਰੀ ਸਿਹਤ ਕੇਂਦਰਾਂ ਵਿਖੇ ਉਪਲੱਬਧ ਕਰਵਾਇਆਂ ਜਾਂਦੀਆਂ ਹਨ।
ਇਸ ਮੌਕੇ ਬੀਈਈ ਸ਼ਿਵਾਨੀ ਨੇ ਕਿਹਾ ਕਿ ਸਾਨੂੰ ਆਪਣੇ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਫ਼ਲ ਅਤੇ ਗੁੜ੍ਹ ਆਦਿ ਚੀਜ਼ਾਂ ਜਿਨ੍ਹਾਂ ਵਿੱਚ ਆਇਰਨ ਦੀ ਮਾਤਰਾ ਵਧੇਰੇ ਹੁੰਦੀ ਹੈ ਦੀ ਸੇਵਨ ਨਿਯਮਿਤ ਤੌਰ ‘ਤੇ ਕਰਨਾ ਚਾਹੀਦਾ ਹੈ। ਇਸ ਮੌਕੇ ਸਟਾਫ ਨਰਸ ਆਲਮਜੋਤ ਕੌਰ, ਜਸਵਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

English






