ਕ੍ਰਿਸ਼ੀ ਮੰਤਰੀ ਤੋਮਰ ਵਲੋਂ ਕਿਸਾਨਾਂ ਨਾਲ ਅਗਲੀ ਮੀਟਿੰਗ 3 ਦਸੰਬਰ ਨੂੰ ਦਿੱਲੀ ‘ਚ

ਕ੍ਰਿਸ਼ੀ ਮੰਤਰੀ ਤੋਮਰ ਵਲੋਂ ਕਿਸਾਨਾਂ ਨਾਲ ਅਗਲੀ ਮੀਟਿੰਗ 3 ਦਸੰਬਰ ਨੂੰ ਦਿੱਲੀ 'ਚ

Farmer meets Centre govtਚੰਡੀਗੜ, 24 ਨਵੰਬਰ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਵਲੋਂ ਕਿਸਾਨ ਸੰਗਠਨਾਂ ਦੇ ਨਾਲ ਅਗਲੀ ਬੈਠਕ 3 ਦਸੰਬਰ ਨੂੰ 11ਵਜੇ ਦਿੱਲੀ ਸਥਿਤ ਵਿਗਿਆਨ ਭਵਨ ਦੇ ਹਾਲ ਨੰਬਰ 2 ਵਿੱਚ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੁਧਾਂਸ਼ੂ ਪਾਂਡੇ ਨੇ ਦੱਸਿਆ ਕਿ ਕਿਸਾਨਾਂ ਦੀਆਂ ਸਮਸਿਆਵਾਂ ਦੇ ਹਲ ਲਈ ਬੀਤੀ 13 ਨਵੰਬਰ ਨੂੰ ਦਿੱਲੀ ਵਿੱਚ ਚਰਚਾ ਹੋਈ ਸੀ। ਉਨ੍ਹਾਂ ਦੱਸਿਆ ਕਿ ਪਿੱਛਲੀ ਮੀਟਿੰਗ ਵਿੱਚ ਤੈਅ ਕੀਤਾ ਗਿਆ ਸੀ ਕਿ ਭਵਿੱਖ ਵਿੱਚ ਵੀ ਗੱਲਬਾਤ ਜਾਰੀ ਰੱਖੀ ਜਾਵੇਗੀ। ਉਨ੍ਹਾਂਨੇ ਦੱਸਿਆ ਕਿ ਇਸ ਤਹਿਤ ਅਗਲੀ 3 ਦਸੰਬਰ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਕਿਸਾਨ ਸੰਗਠਨਾਂ ਦੇ ਅਹੁਦੇਦਾਰਾਂ ਦੇ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਸਮਸਿਆਵਾਂ ਦਾ ਹੱਲ ਕਰਣਗੇ।