ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਜਾਅਲੀ ਵੋਟਰਾਂ ਦੀ ਵੱਡੀ ਪੱਧਰ ’ਤੇ ਰਜਿਸਟਰੇਸ਼ਨ ’ਤੇ ਰੋਹ ਪ੍ਰਗਟਾਇਆ

ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਮਿਲ ਕੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਵਾਸਤੇ ਮਿਆਦ ਵਧਾਉਣ ਦੀ ਬੇਨਤੀ ਕਰਨਗੇ

ਚੰਡੀਗੜ੍ਹ, 22 ਜਨਵਰੀ 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਗਿਣਤੀ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਅਧੂਰੀਆਂ ਵੋਟਰ ਲਿਸਟਾਂ ’ਤੇ ਰੋਸ ਜ਼ਾਹਰ ਕਰਦਿਆਂ ਨਵੀਂਆਂ ਵੋਟਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੀਟਿੰਗ ਕੀਤੀ।

ਮੀਟਿੰਗ ਵਿਚ ਦੱਸਿਆ ਗਿਆ ਕਿ ਕਿਵੇਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਪੱਧਰ ’ਤੇ ਹੇਰ ਫੇਰ ਕੀਤਾ ਗਿਆ ਹੈ ਤੇ ਮੈਂਬਰਾਂ ਨੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਕਿਵੇਂ ਵੋਟਰ ਲਿਸਟਾਂ ਵਿਚ ਗੈਰ ਸਿੱਖ ਭਰੇ ਪਏ ਹਨ ਤੇ ਵਿਧਾਨ ਸਭਾ ਹਲਕਿਆਂ ਦੀ ਵੋਟਰ ਲਿਸਟਾਂ ਵਿਚੋਂ ਨਾਂ ਚੁੱਕ ਕੇ ਇਹਨਾਂ ਵਿਚ ਸ਼ਾਮਲ ਕਰ ਦਿੱਤੇ ਗਏ ਹਨ।

ਬਾਅਦ ਵਿਚ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਦਾ ਵਫਦ ਭਲਕੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਸੁਰਿੰਦਰ ਸਿੰਘ ਸਾਰੋਂ ਨਾਲ ਮੁਲਾਕਾਤ ਕਰੇਗਾ ਅਤੇ ਉਹਨਾਂ ਨੂੰ ਸ਼ਿਕਾਇਤਾਂ ਦੇ