ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 15 ਫਰਵਰੀ ਤੋਂ ਦਫਾ 144 ਲਾਗੂ

_Poonamdeep Kaur
ਸੇਵਾ ਕੇਂਦਰਾਂ ਵਿੱਚ ਤਿੰਨ ਨਵੀਆਂ ਸੇਵਾਵਾਂ ਸ਼ੁਰੂ: ਡਿਪਟੀ ਕਮਿਸ਼ਨਰ
ਬਰਨਾਲਾ, 14 ਫਰਵਰੀ 2025

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਮਿਤੀ 15 ਫਰਵਰੀ ਤੋਂ 4 ਅਪ੍ਰੈਲ 2025 ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ, ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ।
ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੀ.ਬੀ.ਐਸ.ਈ ਬੋਰਡ ਦੀਆਂ ਜਮਾਤ 10ਵੀਂਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮਿਤੀ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਪ੍ਰੀਖਿਆ ਦੌਰਾਨ ਜ਼ਿਲ੍ਹਾ ਬਰਨਾਲਾ ਅੰਦਰ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਉਪਰੋਕਤ ਹੁਕਮ ਲਾਗੂ ਹੋਣਗੇ।