ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ
ਚੰਡੀਗੜ੍ਹ, 19 ਫਰਵਰੀ 2025
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ ਸੁੱਟੇ ਜਾਣ ਦਾ ਮਾਮਲਾ ਚੁੱਕਣ ਅਤੇ ਪਾਰਟੀ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਜਿਸਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਹੀ ਹੈਰਾਨੀ ਹੋਈ ਹੈ ਕਿ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਵੇਲੇ ਅਮਰੀਕੀ ਪੁਲਿਸ ਅਧਿਕਾਰੀ ਦਸਤਾਰਾਂ ਲਾਹ ਕੇ ਕੂੜੇਦਾਨਾਂ ਵਿਚ ਸੁੱਟ ਰਹੇ ਹਨ। ਅਜਿਹਾ ਉਹਨਾਂ ਨੂੰ ਭਾਰਤ ਡਿਪੋਰਟ ਕਰਨ ਵੇਲੇ ਅਮਰੀਕੀ ਫੌਜ ਦੇ ਹਵਾਈ ਜਹਾਜ਼ ਵਿਚ ਸਵਾਰ ਕਰਨ ਵੇਲੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਨੁੱਖੀ ਅਧਿਕਾਰ ਉਲੰਘਣਾ ਹੈ।
ਸਰਦਾਰ ਮਜੀਠੀਆ ਨੇ ਹੋਰ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਸ਼ਾਕਾਹਾਰੀ ਨੌਜਵਾਨਾਂ ਨੂੰ ਜ਼ਬਰੀ ਗਊ ਮਾਸ ਖਾਣ ਲਈ ਮਜਬੂਰ ਕੀਤਾ ਗਿਆ ਜੋ ਕਿ ਗੰਭੀਰ ਉਲੰਘਣਾ ਹੈ। ਉਹਨਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਹੱਥਕੜੀਆਂ

English






