ਫਾਜ਼ਿਲਕਾ 6 ਮਈ 2025
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਪ੍ਰਕਿਰਿਆ ਤਹਿਤ ਬੀਤੇ ਇੱਕ ਦਿਨ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6 ਲੱਖ 49 ਹਜਾਰ 460 ਬੋਰੀਆਂ ਚੱਕੀਆਂ ਗਈਆਂ। ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੰਦਿਆਂ ਦੱਸਿਆ ਕਿ ਜਿਲੇ ਵਿੱਚ ਬੀਤੇ ਇੱਕ ਦਿਨ 32473 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਹੁਣ ਮੰਡੀਆਂ ਵਿੱਚ ਨਵੀਂ ਕਣਕ ਦੀ ਆਮਦ ਬਹੁਤ ਘੱਟ ਗਈ ਹੈ ਅਤੇ ਬੀਤੇ ਦਿਨ ਸਿਰਫ 11916 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਬੀਤੇ ਇੱਕ ਦਿਨ ਵਿੱਚ 11909 ਮਿਟ੍ਰਿਕ ਟਨ ਕਣਕ ਦੀ ਖਰੀਦ

English






