ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਦੇ ਪਿੰਡ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ

ਜਲਾਲਾਬਾਦ, 31 ਮਈ 2025

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਿਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਲੋਕਾਂ ਦਾ ਪੂਰਨ ਤੌਰ *ਤੇ ਯੋਗਦਾਨ ਮਿਲ ਰਿਹਾ ਹੈ। ਪਿੰਡ ਦੀਆਂ ਪੰਚਾਇਤਾਂ, ਡਿਫੈਂਸ ਕਮੇਟੀਆਂ ਪੂਰਨ ਸਹਿਯੋਗ ਦੇ ਰਹੀਆਂ ਹਨ । ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ਹਲਕਾ ਜਲਾਲਾਬਾਦ ਦੇ ਪਿੰਡ ਢੰਡੀ ਖੁਰਦ ਅਤੇ ਜੋੜਕੀ ਅੰਧੇ ਵਾਲਾ ਵਿਖੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਅਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ, ਉਥੇ ਹੀ ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਨੌਜਵਾਨਾ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਨੋਜਵਾਨਾਂ ਨੁੰ ਖੇਡਾਂ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ ਤਾਂ ਜੋ ਨੌਜਵਾਨਾ ਨੁੰ ਖੇਡਾਂ ਨਾਲ ਜੋੜਿਆ ਜਾ ਸਕੇ ਅਤੇ ਨਸ਼ਿਆ ਤੋਂ ਦੂਰ ਰਖਿਆ ਜਾ ਸਕੇ।