ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ
ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ
ਮਾਧੋਪੁਰ (ਪਠਾਨਕੋਟ), 20 ਨਵੰਬਰ 2025
ਮਾਧੋਪੁਰ ਤੋਂ ਸੁਜਾਨਪੁਰ, ਮਲਕਪੁਰ, ਛੋਟੀ ਨਹਿਰ, ਟੈਂਕ ਚੌਕ, ਬੱਸ ਅੱਡਾ ਪਠਾਨਕੋਟ, ਲਾਈਟਾਂ ਵਾਲਾ ਚੌਕ, ਮਿਸ਼ਨ ਚੌਕ ਹੁੰਦੇ ਹੋਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਮਿਸ਼ਨ ਰੋਡ, ਪਠਾਨਕੋਟ ਵਿਖੇ ਠਹਿਰਾਅ ਕੀਤਾ ਗਿਆ, ਜੋ 21 ਨਵੰਬਰ ਨੂੰ ਸਵੇਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਚੱਲ ਕੇ ਸਿੰਬਲ ਹੱਕ, ਚੱਕੀ ਪੁਲ, ਡਮਟਾਲ, ਮੀਰਥਲ, ਟੌਲ ਪਲਾਜ਼ਾ ਮਾਨਸਰ ਤੋਂ ਹੁੰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਵਿੱਚ ਦਾਖ਼ਲ ਹੋਵੇਗਾ।
ਦੱਸ ਦੇਈਏ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਅਰੰਭ ਹੋਇਆ ਨਗਰ ਕੀਰਤਨ ਪਠਾਨਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਕੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ। ਇਹ ਨਗਰ ਕੀਰਤਨ ਕੁੱਲ 544 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।

English






