ਪੰਜਾਬ ਦੀਆਂ ਨਹਿਰਾਂ ’ਚ 1 ਤੋਂ 8 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

punjab govt logo

ਚੰਡੀਗੜ, 31 ਦਸੰਬਰ:

ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 1 ਤੋਂ 8 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ ਤੇ ਮੇਨ ਬ੍ਰਾਂਚ ਲੋਅਰ ਤੇ ਇਨਾਂ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।