ਜ਼ਿਲਾ ਬਰਨਾਲਾ ’ਚ 27 ਤੋਂ 30 ਅਪਰੈਲ ਤੱਕ ਲੱਗਣਗੇ ਮੈਗਾ ਰੋਜ਼ਗਾਰ ਮੇਲੇ

*ਉਮੀਦਵਾਰ 18 ਅਪਰੈਲ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

ਬਰਨਾਲਾ, 16 ਅਪਰੈਲ
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 22 ਅਪਰੈਲ ਤੋਂ 30 ਅਪਰੈਲ 2021 ਤੱਕ ਮੈਗਾ ਰੋਜ਼ਗਾਰ ਮੇਲੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਰਨਾਲਾ ਜ਼ਿਲੇ ਵਿੱਚ 4 ਰੋਜ਼ਗਾਰ ਮੇਲੇ ਅਲੱਗ ਅਲੱਗ ਸਥਾਨਾਂ ’ਤੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਮਿਤੀ 27 ਅਪਰੈਲ ਅਤੇ 28 ਅਪਰੈਲ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, 29 ਅਪਰੈਲ ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਅਤੇ ਮਿਤੀ 30 ਅਪਰੈਲ ਨੂੰ ਸਰਕਾਰੀ ਆਈ.ਟੀ.ਆਈ (ਲ਼ੜਕੇ) ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਾਇਆ ਜਾਵੇਗਾ।
ਉਨਾਂ ਦੱਸਿਆ ਕਿ ਮੇਲਿਆਂ ਦੌਰਾਨ ਕੰਪਨੀਆਂ ਵੱਲੋਂ ਮੌਕੇ ’ਤੇ ਹੀ ਇੰਟਰਵਿਊ ਕਰ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਨਾਂ ਰੋਜ਼ਗਾਰ ਮੇਲਿਆਂ ਵਿਚ ਪੁਖਰਾਜ ਹੈਲਥ ਕੇਅਰ, ਐਲਆਈਸੀ ਆਫ ਇੰਡੀਆ ਅਤੇ ਵਰਧਮਾਨ ਆਦਿ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਦਸਵੀਂ ਪਾਸ ਜਾਂ ਵੱਧ ਪੜੇ ਲਿਖੇ, ਆਈ.ਟੀ.ਆਈ, ਵੈਲਡਰ, ਮਸ਼ੀਨਿਸਟ, ਡੀਜ਼ਲ ਮਕੈਨਿਕ ਆਦਿ ਟਰੇਡ ਦੇ ਉਮੀਦਵਾਰ ਇਨਾਂ ਰੋਜ਼ਗਾਰ ਮੇਲਿਆਂ ਵਿਚ ਭਾਗ ਲੈ ਸਕਦੇ ਹਨ।
ਰੋਜ਼ਗਾਰ ਮੇਲਿਆਂ ਅਤੇ ਖਾਲੀ ਅਸਾਮੀਆਂ ਸਬੰਧੀ ਮੁਕੰਮਲ ਸੂਚਨਾ ਵਿਭਾਗ ਦੇ ਪੋਰਟਲ ’ਤੇ ਉਪਲੱਬਧ ਹੈ ਤੇ ਉਮੀਦਵਾਰ 18 ਅਪਰੈਲ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।