ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨਾਲ ਕੀਤੀ ਮੀਟਿੰਗ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਕਣਕ ਦੀ ਖ਼ਰੀਦ-ਡਿਪਟੀ ਕਮਿਸ਼ਨਰ
ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
ਤਰਨ ਤਾਰਨ, 15 ਅਪ੍ਰੈਲ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰਤ ਕੀਤੇ ਗਏ ਅਧਿਕਾਰੀ ਸ੍ਰੀ ਜਸਪ੍ਰੀਤ ਸਿੰਘ ਆਈ. ਏ. ਐੱਸ. ਅਡੀਸ਼ਨਲ ਸੈਕਟਰੀ ਫੂਡ ਤੇ ਸਿਵਲ ਸਪਲਾਈਜ਼ ਪੰਜਾਬ ਨੇ ਅੱਜ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਇਸ ਮੌਕੇ ਉਹਨਾਂ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਲਿਆਉਣ ਲਈ ਦਿੱਤੇ ਜਾਂਦੇ ਪਾਸ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵੱਤਾ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸਬੰਧੀ ਅਤੇ ਚੱਲ ਰਹੀ ਖਰੀਦ ਪ੍ਰਕਿਰਿਆ ਸਬੰਧੀ ਮੰਡੀਆਂ ਵਿਚ ਪਹੁੰਚ ਕੇ ਜਾਣਕਾਰੀ ਹਾਸਿਲ ਕੀਤੀ।
ਇਸ ਤੋਂ ਪਹਿਲਾ ਉਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰ ਿਰੋਹਿਤ ਗੁਪਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜਿਲਾ ਖੁਰਾਕ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਜਸਪ੍ਰੀਤ ਸਿੰਘ ਆਈ. ਏ. ਐੱਸ. ਨੇ ਕਣਕ ਦੀ ਖਰੀਦ ਦੇ ਕੰਮ ਵਿਚ ਲੱਗੇ ਸਾਰੀਆਂ ਏਜੰਸੀਆਂ ਦੇ ਜ਼ਿਲਾ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮੰਡੀ ਵਿਚ ਲਾਗੂ ਕਰਨ ਲਈ ਜੋ ਵੀ ਸਾਵਧਾਨੀਆਂ ਦਿੱਤੀਆਂ ਗਈਆਂ ਹਨ, ਉਨਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਸਰਕਾਰ ਕਿਸਾਨ ਦਾ ਇਕ-ਇਕ ਦਾਣਾ ਖਰੀਦੇਗੀ, ਪਰ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਕੋਈ ਵੀ ਵਿਅਕਤੀ ਵਾਇਰਸ ਦਾ ਸ਼ਿਕਾਰ ਨਾ ਹੋਵੇੇ।

ਇਸ ਮੌਕੇ ਜਾਣਕਾਰੀ ਦਿੰਦਿਅ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਮਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 60 ਪੱਕੀਆਂ ਮੰਡੀਆਂ ਤੋਂ ਇਲਾਵਾ 35 ਹੋਰ ਖਰੀਦ ਕੇਂਦਰ ਬਣਾਏ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਕੋਵਿਡ ਦੇ ਬਾਵਜੂਦ ਪਿਛਲੀ ਵਾਰ ਦੀ ਤਰਾਂ ਸਾਰੀਆਂ ਸਾਵਧਾਨੀਆਂ ਵਰਤਦਿਆਂ ਸੁਚੱਜੀ ਖ਼ਰੀਦ ਲਈ ਪੂਰੇ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਅਤੇ ਸੁਰੱਖਿਆ ਉਪਾਅ ਕੀਤੇ ਗਏ ਹਨ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
ਉਨਾਂ ਦੱਸਿਆ ਕਿ ਇਸ ਵਾਰ ਜ਼ਿਲੇ ਦੀਆਂ ਮੰਡੀਆਂ ਵਿਚ ਲੱਗਭੱਗ 6 ਲੱਖ 80 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦਾ ਅਨੁਮਾਨ ਹੈ। ਉਨਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਢੇਰੀਆਂ ਲਈ ਖਾਨੇ ਬਣਾਉਣ ਤੋਂ ਇਲਾਵਾ ਕਿਸਾਨਾਂ ਨੂੰ ਐਂਟਰੀ ਪਾਸ ਜਾਰੀ ਕੀਤੇ ਗਏ ਹਨ, ਤਾਂ ਜੋ ਉਥੇ ਭੀੜ ਨਾ ਹੋ ਸਕੇ। ਇਸੇ ਤਰਾਂ ਸਾਰੀਆਂ ਮੰਡੀਆਂ ਵਿਚ ਸਾਫ਼-ਸਫ਼ਾਈ, ਹੱਥ ਧੋਣ ਅਤੇ ਸੈਨੀਟਾਈਜ਼ੇਸ਼ਨ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਉਨਾਂ ਕਿਹਾ ਕਿ ਕਿਸਾਨਾਂ ਅਤੇ ਲੇਬਰ ਸਮੇਤ ਮੰਡੀਆਂ ਵਿਚ ਆਉਣ ਅਤੇ ਕੰਮ ਕਰਨ ਦੌਰਾਨ ਹਰੇਕ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਤੈਅ ਸਮੇਂ ਵਿਚ ਯਕੀਨੀ ਬਣਾਈ ਜਾਵੇਗੀ।

English






