ਡਿਪਟੀ ਕਮਿਸ਼ਨਰ ਨੇ ਆਪਣੇ ਜਨਮ-ਦਿਨ ਦੇ ਮੌਕੇ ‘ਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਹਿੱਤ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਲਗਾਏ ਹਰਬਲ ਪੌਦੇ

ਵਾਤਾਵਰਣ ਸਾਫ-ਸੁਥਰਾ ਰੱਖਣ ਲਈ ਜ਼ਿਲਾ ਵਾਸੀਆਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ
ਤਰਨ ਤਾਰਨ, 25 ਸਤੰਬਰ :
ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਆਲੇ-ਦੁਆਲੇ ਹਰਿਆ ਭਰਿਆ ਮਾਹੌਲ ਪੈਦਾ ਕਰਨ ਲਈ ਹਰੇਕ ਵਿਅਕਤੀ ਨੂੰ ਪੌਦੇ ਲਗਾਉਣੇ ਚਾਹੀਦੇ ਹਨ। ਪੌਦੇ ਲਗਾਉਣ ਨਾਲ ਜਿੱਥੇ ਸਾਡਾ ਵਾਤਾਵਰਣ ਸਾਫ-ਸੁਥਰਾ ਰਹਿੰਦਾ ਹੈ, ਉਥੇ ਸ਼ੁੱਧ ਹਵਾ ਪ੍ਰਾਪਤ ਹੁੰਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਆਪਣੇ ਜਨਮ-ਦਿਨ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਰਬਲ ਪੌਦੇ ਲਗਾਉਣ ਉਪਰੰਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਬੀ. ਡੀ. ਪੀ. ਓ. ਚੋਹਲਾ ਸਾਹਿਬ ਸ਼੍ਰੀਮਤੀ ਰਜਿੰਦਰ ਕੌਰ, ਬੀ. ਡੀ. ਪੀ. ਓ. ਪੱਟੀ ਸ਼੍ਰੀਮਤੀ ਲਖਵਿੰਦਰ ਕੌਰ, ਬੀ. ਡੀ. ਪੀ. ਓ. ਗੰਡੀਵਿੰਡ ਸ਼੍ਰੀਮਤੀ ਸ਼ੁਕਲਾ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਨੂੰ ਸਭ ਨੂੰ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਆਪਣੇ ਆਲੇ-ਦੁਆਲੇ ਹਰਿਆ ਭਰਿਆ ਵਾਤਾਵਰਣ ਦਾ ਮਾਹੌਲ ਬਣਿਆ ਰਹੇ। ਉਨਾਂ ਕਿਹਾ ਕਿ ਰੁੱਖ ਲਗਾਉਣ ਨਾਲ ਸਾਨੂੰ ਸ਼ੁੱਧ ਹਵਾ ਮਿਲਦੀ ਹੈ ਅਤੇ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਰੁੱਖਾਂ ਨਾਲ ਜਿਥੇ ਛਾਂ ਮਿਲਦੀ ਹੈ, ਉਥੇ ਵਾਤਾਵਰਣ ਵੀ ਗੰਦਗੀ ਮੁਕਤ ਲੱਗਦਾ ਹੈ। ਉਨਾਂ ਕਿਹਾ ਕਿ ਰੁੱਖ ਲਗਾਉਣ ਨਾਲ ਸਾਡਾ ਫਰਜ਼ ਪੂਰਾ ਨਹੀਂ ਹੁੰਦਾ, ਸਗੋਂ ਇਸਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ਅਤੇ ਪੌਦੇ ਲਗਾਉਣ ਦੇ ਨਾਲ-ਨਾਲ ਇਨਾਂ ਦਾ ਪਾਲਣ-ਪੋਸ਼ਣ ਵੀ ਯਕੀਨੀ ਬਣਾਉਣ ਲਈ ਕਿਹਾ।
ਉਹਨਾਂ ਦੱਸਿਆ ਕਿ ਇਹ ਹਰਬਲ ਬੂਟੇ ਗੁਰਦੁਵਾਰਾ ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾਂ ਅਤੇ ਲੰਗਰਮਾਤਾ ਖੀਵੀ ਜੀ ਅਤੇ ਬੀੜ ਸੋਸਾਇਟੀ ਦੇ ਪ੍ਰਧਾਨ ਕੈਪਟਨ ਰਿਟਾਇਰਡ ਸ੍ਰੀ ਧਰਮ ਸਿੰਘ ਗਿੱਲ ਵੱਲੋਂ ਸੇਵਾਦਾਰ ਹੈਪੀ ਬਰਾੜ ਅਤੇ ਰਣਜੀਤ ਵਹਿਣੀਵਾਲ ਰਾਹੀਂ ਭੇਜੇ ਗਏ।