ਅਧਿਆਪਿਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇੱਕ ਨਵਾਂ ਸਾਫਟਵੇਅਰ ਤਿਆਰ

ਚੰਡੀਗੜ• 11 ਜੂਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਲਈ ਇੱਕ ਹੋਰ ਚੁੱਕਦੇ ਹੋਏ ਅਧਿਆਪਿਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇੱਕ ਨਵਾਂ ਸਾਫਟਵੇਅਰ ਤਿਆਰ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜੇ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਿਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਈ ਪੰਜਾਬ ਸਕੂਲ ਪੋਰਟਲ ਉੱਤੇ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਆਨਲਾਈਨ ਦਰਜ ਕਰਵਾਉਣ ਵਾਸਤੇ ਇਹ ਨਵਾਂ ਸਾਫਟ ਵੇਅਰ ਤਿਅਰ ਕੀਤਾ ਗਿਆ ਹੈ। ਇਸ ਦੀ ਮਦਦ ਨਾਲ ਹੁਣ ਅਧਿਆਪਿਕ ਆਪਣੀਆਂ ਮੁਸ਼ਕਲਾਂ ਨੂੰ ਆਨ ਲਈਨ ਪੰਜਾਬ ਸਕੂਲ ਪੋਰਟਲ ਉੱਤੇ ਆਪਣੇ ਨਿੱਜੀ ਅਕਾਉਂਟ ਵਿੱਚੋਂ ਅਪਲਾਈ ਕਰ ਸਕਣਗੇ।
ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਅਧਿਆਪਿਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਬਾਰੇ ਅਰਜ਼ੀਆਂ ਸਕੂਲ ਮੁਖੀਆਂ/ਜ਼ਿਲ•ਾ ਸਿੱਖਿਆ ਅਫਸਰ ਅਤੇ ਮੁੱਖ ਦਫਤਰ ਵਿਖੇ ਦੇਣੀਆਂ ਪੈਂਦੀਆਂ ਸਨ। ਇਸ ਦੇ ਨਾਲ ਅਧਿਅਪਿਕਾਂ ਦਾ ਕਾਫੀ ਸਮਾਂ ਬਰਬਾਦ ਹੁੰਦਾ ਸੀ ਅਤੇ ਕਾਗਜੀ ਕਾਰਵਾਈ ਵਿੱਚ ਬਹੁਤ ਸਮਾਂ ਲਗਦਾ ਸੀ। ਇਸ ਨਵੀਂ ਪ੍ਰਣਾਲੀ ਦੇ ਨਾਲ ਅਧਿਆਪਿਕਾਂ ਦੇ ਸਮੇਂ ਦੀ ਬੱਚਤ ਹੋਣ ਦੇ ਨਾਲ ਨਾਲ ਉਨ•ਾਂ ਨੂੰ ਦਰਪੇਸ਼ ਮੁਸ਼ਕਲਾਂ ਵਿੱਚ ਵੀ ਕਮੀ ਆਵੇਗੀ।