ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰਾਜ ਭਰ ‘ਚੋਂ ਨੌਵੇ ਸਥਾਨ ‘ਤੇ
ਜਿਲ੍ਹੇ ਦੇ ਨੌ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵਧੀ
ਫਾਜ਼ਿਲਕਾ, 26 ਮਈ 2021
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਰਾਜ ਦੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 180 ਸਰਕਾਰੀ ਸਕੂਲਾਂ ‘ਚ 9 ਸਕੂਲ ਫਾਜਿਲਕਾ ਜਿਲ੍ਹੇ ਦੇ ਸ਼ਾਮਲ ਹਨ।ਇਸ ਤੋਂ ਇਲਾਵਾ ਰਾਜ ਦੇ ਸਭ ਤੋਂ ਵੱਧ ਗਿਣਤੀ ਵਾਲੇ ਸਿਖਰਲੇ 10 ਸਕੂਲਾਂ ਫਾਜਿਲਕਾ ਜਿਲ੍ਹੇ ਦੇ 2 ਸਕੂਲਾਂ ਨੇ ਥਾਂ ਬਣਾਈ ਹੈ ਜਿੰਨ੍ਹਾਂ ‘ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਅਬੋਹਰ 2911 ਵਿਦਿਆਰਥੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ 2811 ਵਿਦਿਆਰਥੀ ਸ਼ਾਮਲ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ. ਲੁਧਿਆਣਾ 5236 ਵਿਦਿਆਰਥੀਆਂ ਨਾਲ ਰਾਜ ਭਰ ‘ਚੋਂ ਪਹਿਲੇ ਸਥਾਨ ‘ਤੇ ਹੈ।
ਜਿਲ੍ਹੇ ਦੇ ਜਿੰਨ੍ਹਾਂ ਸਰਕਾਰੀ ਸਕੂਲ ‘ਚ ਵਿਦਿਆਰਥੀਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵਧੀ ਹੈ, ਉਨ੍ਹਾਂ ਚ ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਅਬੋਹਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਸ਼ਾਮਲ ਹਨ।
ਪ੍ਰਿੰ. ਮੈਡਮ ਸੁਨੀਤਾ ਬੁਲੰਦੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਤੇ ਗੁਣਵੱਤਾ ਵਾਲੀ ਸਿੱਖਿਆ ਨੇ ਮਾਪਿਆਂ ਤੇ
ਵਿਦਿਆਰਥੀਆਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।ਪ੍ਰਿੰਸੀਪਲ ਮੈਡਮ ਫੂਲਵੰਤੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਜਲਾਲਾਬਾਦ ਦਾ ਕਹਿਣਾ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਪ੍ਰਣਾਲੀ ‘ਚ ਲਿਆਂਦੀ ਗੁਣਵੱਤਾ ਨੇ ਹਰੇਕ ਨੂੰ ਪ੍ਰਭਾਵਿਤ ਕੀਤਾ ਹੈ। ਪ੍ਰਿੰਸੀਪਲ ਰਾਜੇਸ਼ ਸਚਦੇਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਦਾ ਕਹਿਣਾ ਹੈ ਕਿ ਰਾਜ ਸਰਕਾਰ ਦੀ ਸਰਪ੍ਰਸਤੀ ‘ਚ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ‘ਚ ਵੱਡਾ ਵਾਧਾ ਹੋਇਆ ਹੈ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਤ੍ਰਿਲੋਚਨ ਸਿੰਘ ਸਿੱਧੂ ਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬ੍ਰਿਜ ਮੋਹਨ ਸਿੰਘ ਬੇਦੀ ਨੇ ਜਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਰਾਜ ਪੱਧਰ ‘ਤੇ ਮਾਣ ਵਧਾਉਣ ‘ਤੇ ਵਧਾਈ ਦਿੱਤੀ ਹੈ ਅਤੇ ਇਸੇ ਤਰ੍ਹਾਂ ਭਵਿੱਖ ਵਿਚ ਵੀ ਤਨਦੇਹੀ ਨਾਲ ਕੰਮ ਕਰਨ ਲਈ ਉਤਸਾਹਿਤ ਕੀਤਾ।

English





