ਮਿਸ਼ਨ ਫ਼ਤਹਿ’
ਗੁਰਦਾਸਪੁਰ, 1 ਫਰਵਰੀ 2021 ਡਾ.ਵਰਿੰਦਰ ਜਗਤ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ ਕੋਵਿਡ-19 ਵੈਕਸੀਨ ਦੇ ਪਹਿਲੇ ਪੜਾਅ ਵਿਚ ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਮਨੁੱਖੀ ਸਿਹਤ Ñਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਕਿਸੇ ਅਫਵਾਹ ਵਿਚ ਨਹੀਂ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਮੂਹ ਐਸ.ਐਮ.ਓਜ਼ ਨੂੰ ਕੋਵਿਡ-19 ਵੈਕਸੀਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਡਾ. ਅਰਵਿੰਦ ਮਨਚੰਦਾ ਜ਼ਿਲਾ ਟੀਕਕਰਨ ਅਫਸਰ ਵੀ ਮੋਜੂਦ ਸਨ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 331415 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 324374 ਨੈਗਟਿਵ, 4229 ਪੋਜਟਿਵ ਮਰੀਜ਼ (ਆਰ.ਟੀ.ਪੀ.ਸੀ.ਆਰ), 1149 ਪੋਜ਼ਟਿਵ ਮਰੀਜ, ਜਿਨਾਂ ਦੀ ਦੂਸਰੇ ਜ਼ਿਲਿਆਂ ਵਿਚ ਟੈਸਟਿੰਗ ਹੋਈ ਹੈ, 96 ਟਰੂਨੈਟ ਰਾਹੀ ਟੈਸਟ ਕੀਤੇ ਪੋਜਟਿਵ ਮਰੀਜ , 2715 ਐਂਟੀਜਨ ਟੈਸਟ ਰਾਹੀਂ ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ ਤੇ ਕੁਲ 8189 ਪੋਜ਼ਟਿਵ ਮਰੀਜ਼ ਹਨ ਅਤੇ 01 ਸੈਂਪਲਿੰਗ ਦੀ ਰਿਪੋਰਟ ਪੈਡਿੰਗ ਹੈ।
ਉਨਾਂ ਅੱਗੇ ਦੱਸਿਆ ਕਿ 19 ਪੀੜਤ ਹੋਰ ਜ਼ਿਲਿ੍ਹਆਂ ਵਿਚ ਅਤੇ ਤਿੱਬੜੀ ਕੈਂਟ ਵਿਖੇ 02 ਪੀੜਤ ਦਾਖਲ ਹੈ। 35 ਪੀੜਤ ਜੋ Asymptomatic/mild symptomatic ਨੂੰ ਘਰ ਏਕਾਂਤਵਾਸ ਕੀਤਾ ਗਿਆ ਹੈ। 7861 ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀਆਂ ਨੇ ਫ਼ਤਿਹ ਹਾਸਿਲ ਕਰ ਲਈ ਹੈ, ਇਨਾਂ ਵਿਚ 7824 ਪੀੜਤ ਠੀਕ ਹੋਏ ਹਨ ਅਤੇ 37 ਪੀੜਤਾਂ ਨੂੰ ਡਿਸਚਾਰਜ ਕਰਕੇ ਹੋਮ ਏਕਾਂਤਵਾਸ ਕੀਤਾ ਗਿਆ ਹੈ। ਐਕਟਿਵ ਕੇਸ 56 ਹਨ। ਜਿਲੇ ਅੰਦਰ ਕੁਲ 272 ਮੌਤਾਂ ਹੋਈਆਂ ਹਨ।

English






