• ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਚੋਪੜਾ ਦੇ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕੀਤਾ
ਚੰਡੀਗੜ•, 18 ਜਨਵਰੀ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ, ਨਵੀਂ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਕੁਮਾਰ (ਮਿੰਨਾ) ਚੋਪੜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਚੋਪੜਾ 63 ਵਰਿ•ਆਂ ਦੇ ਸਨ ਜੋ ਲੰਮੀ ਬਿਮਾਰੀ ਉਪਰੰਤ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ•ਾਂ ਨੇ ਪ੍ਰੈਸ ਦੀ ਆਜ਼ਾਦੀ ਲਈ ਸਰਗਰਮ ਭੂਮਿਕਾ ਅਦਾ ਕੀਤੀ। ਉਨ•ਾਂ ਕਿਹਾ ਕਿ ਅਸ਼ਵਨੀ ਕੁਮਾਰ ਦੇ ਤੁਰ ਜਾਣ ਨਾਲ ਪੱਤਰਕਾਰੀ ਦੇ ਖੇਤਰ ਵਿੱਚ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।
ਅਸ਼ਵਨੀ ਮਿੰਨਾ ਨੂੰ ਸੂਝਵਾਨ ਸਿਆਸਤਦਾਨ ਅਤੇ ਉੱਘਾ ਪੱਤਰਕਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਆਪਣੇ ਅਖਬਾਰ ਦੇ ਕਾਲਮਾਂ ਰਾਹੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਦੇ ਮਸਲਿਆਂ ਨੂੰ ਲਗਾਤਾਰ ਉਠਾਉਂਦੇ ਰਹੇ ਅਤੇ ਪੱਤਰਕਾਰੀ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੇ ਪਰਿਵਾਰ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸ਼ਵਨੀ ਕੁਮਾਰ ਮਿੰਨਾ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦ ਪ੍ਰਗਟਾਈ।

English






