ਸਿਹਤ ਵਿਭਾਗ ਦੀਆਂ ਕੋਰੋਨਾ ਸਬੰਧੀ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਪਾਲਣਾ
ਬਰਨਾਲਾ, 2 ਜੂਨ 2021
ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੋਰੋਨਾ ਸਬੰਧੀ ਟੈਸਟ ਕਰਵਾਏ ਗਏ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਸਮੇਂ-ਸਿਰ ਇਲਾਜ ਸੰਭਵ ਹੋ ਸਕੇ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਟਾਫ਼ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਪਹਿਲਾਂ ਵੀ ਕੋਰੋਨਾ ਸਬੰਧੀ ਟੈਸਟ ਕਰਵਾਏ ਗਏ ਸਨ ਅਤੇ ਹੁਣ ਦੁਬਾਰਾ ਫਿਰ ਟੈਸਟ ਕਰਵਾਏ ਹਨ ਤਾਂ ਕਿ ਜੇਕਰ ਕੋਈ ਸਟਾਫ਼ ਮੈਂਬਰ ਪਾਜੀਟਿਵ ਵੀ ਆਉਂਦਾ ਹੈ ਤਾਂ ਉਸਦਾ ਇਲਾਜ ਕਰਵਾਉਣ ਵਿੱਚ ਦੇਰੀ ਨਾ ਹੋ ਸਕੇ। ਉਨ੍ਹਾਂ ਕਿ ਸਾਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਸਬੰਧੀ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣਾ, ਸਮੇਂ-ਸਮੇਂ ਤੇ ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਨਾ, ਬਿਨ੍ਹਾਂ ਕੰਮ ਤੋਂ ਬਾਹਰ ਨਾ ਨਿਕਲਣਾ ਆਦਿ ਬਾਰੇ ਪਾਲਣਾ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਖੁਦ, ਆਪਣਾ ਪਰਿਵਾਰ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਇਸ ਬਿਮਾਰੀ ਦੇ ਪ੍ਰਕੋਪ ਤੋਂ ਬਚਾ ਸਕੀਏ।
ਕੋਰੋਨਾ ਟੈਸਟ ਕਰਨ ਆਈ ਸਿਹਤ ਵਿਭਾਗ ਦੀ ਟੀਮ ਵਿੱਚ ਸ੍ਰੀ ਸੁਰਜੀਤ ਸਿੰਘ, ਸ੍ਰੀ ਸੁਖਦੇਵ ਸਿੰਘ, ਸ੍ਰੀ ਹਰਸੰਦੀਪ ਸਿੰਘ ਲੈਬ ਤਕਨੀਸ਼ੀਅਨ ਸ਼ਾਮਲ ਸਨ।

English





