400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਲੇਖ ਮੁਕਾਬਲਿਆ਼ਂ ਚ  ਹਿਸਾ ਲੈਂਦਿਆਂ ਗੁਰੂ ਸਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ

ਲੇਖ ਮੁਕਾਬਲਿਆਂ ਵਿੱਚ ਮਮਤਾ ਸ਼ਰਮਾ ਨੇ ਹਾਸਲ ਕੀਤਾ ਪਹਿਲਾ ਸਥਾਨ 

ਅੰਮ੍ਰਿਤਸਰ 7 ਜੂਨ ,2021- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਚਲ ਰਹੀ ਸਕੂਲ ਪੱਧਰੀ ਲੇਖ ਮੁਕਾਬਲਿਆਂ ਦੀ ਲੜੀ ਤਹਿਤ ਵੱਖ ਵੱਖ ਸਰਕਾਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਆਨਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।  ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ ਹਰਭਗਵੰਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲਿਆਂ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਐਮ ਐਸ ਗੇਟ ਪੁੰਨੂੰ ਕਰਵਾਈ ਮੁਕਾਬਲਿਆਂ ਵਿਚ ਸੀਨੀਅਰ ਵਰਗ ਵਿੱਚੋਂ ਮਮਤਾ ਸ਼ਰਮਾ ਨੇ ਪਹਿਲਾ ਅਤੇ ਪ੍ਰਭਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ  ਜਦ ਕਿ ਮਿਡਲ ਵਰਗ ਵਿੱਚੋਂ ਪ੍ਰੀਆ ਅਤੇ ਨਵਜੋਤ ਕੌਰ ਨੇ ਸਾਂਝੇ ਤੌਰ ਤੇ ਪਹਿਲੇ ਸਥਾਨ ਅਤੇ ਕਸ਼ਿਸ਼ ਕੁਮਾਰੀ ਨੇ ਦੂਸਰੇ ਸਥਾਨ ਤੇ ਰਹਿੰਦਿਆਂ  11 ਜੂਨ ਤੋਂ ਸ਼ੁਰੂ ਹੋ ਰਹੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਆਪਣਾ ਸਥਾਨ ਪੱਕਾ ਕੀਤਾ।  ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਦੀਪ ਕੌਰ ਮਾਲਰੋਡ ਪ੍ਰਿੰਸੀਪਲ ਮੋਨਿਕਾ ਮੈਨੀ ਝੀਤਾ ਕਲਾਂਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਮੈਡਮ ਮਨਦੀਪ ਕੌਰ ਬੱਲ ਸਹਾਇਕ ਨੋਡਲ ਅਫਸਰਮੈਡਮ ਪ੍ਰਤਿਭਾ ਮਿਸ਼ਰਾਨਵਦੀਪ ਕੌਰਅਮਨਦੀਪ ਕੌਰ ਪਰਮ ਆਫਤਾਬ ਸਿੰਘ ਹਾਜਰ ਸਨ। 

ਤਸਵੀਰ  ਕੈਪਸ਼ਨ:- ਲੇਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਸਮੇਂ ਆਪਣੀ ਰਚਨਾ ਲਿਖਦੇ ਹੋਏ ਵਿਦਿਆਰਥੀ।