25 ਜੁਲਾਈ ਨੂੰ ਹੋਵੇਗੀ ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਲਈ ਪ੍ਰੀਖਿਆ: ਰਮਨ ਬਹਿਲ

ਚੰਡੀਗੜ, 1 ਜੁਲਾਈ : 

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਵੱਖ-ਵੱਖ ਪੋਸਟਾਂ ਦੀ ਭਰਤੀ ਲਈ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ।  ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 27 ਅਸਾਮੀਆਂ ਲਈ ਪ੍ਰੀਖਿਆ 25 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ ।

ਸ੍ਰੀ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ ਅਤੇ ਇੰਟਰਵਿਊ ਆਦਿ ਦੇ ਕੋਈ ਅੰਕ ਨਹੀਂ ਰੱਖੇ ਜਾਣਗੇ।