ਨਵਾਂਸ਼ਹਿਰ, 8 ਜੁਲਾਈ 2021
ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸੇਵਾ ਕੇਂਦਰ, ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ‘ਸਵੀਪ’ ਦੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਤਨਾਮ ਸਿੰਘ ਅਤੇ 047-ਨਵਾਂਸ਼ਹਿਰ ਦੇ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਹਾਜ਼ਰ ਲੋਕਾਂ ਨੂੰ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਨਲਾਈਨ ਜਾਂ ਬੀ. ਐਲ. ਓ ਰਾਹੀਂ ਵੋਟਾਂ ਬਣਵਾਉਣ, ਵੋਟ ਕੈਂਸਲ ਕਰਵਾਉਣ ਜਾਂ ਸੋਧ ਕਰਵਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਇਸ ਤੋਂ ਇਲਾਵਾ ਉਨਾਂ ਨੂੰ ਲੋਕਤੰਤਰ ਵਿਚ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਕਿਵੇਂ ਉਨਾਂ ਦੀ ਇਕ-ਇਕ ਵੋਟ ਕੀਮਤੀ ਹੈ। ਇਸ ਮੌਕੇ ਸਹਾਇਕ ਨੋਡਲ ਅਫ਼ਸਰ 047 ਮਹਿੰਦਰ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਐਸ. ਡੀ. ਐਮ ਦਫ਼ਤਰ ਅਤੇ ਸੇਵਾ ਕੇਂਦਰ ਦਾ ਸਟਾਫ਼ ਹਾਜ਼ਰ ਸੀ।
ਸੇਵਾ ਕੇਂਦਰ ਨਵਾਂਸ਼ਹਿਰ ਵਿਖੇ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਦਾ ਦਿ੍ਰਸ਼।

English






