ਕੁਲਵਿੰਦਰ ਸਿੰਘ ਸਰਾਏ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਜੋਂ ਅਹੁਦਾ ਸੰਭਾਲਿਆ

ਬਰਨਾਲਾ,19 ਜੁਲਾਈ 2021
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁਲਵਿੰਦਰ ਸਿੰਘ ਸਰਾਏ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਜੋਂ ਅਹੁਦਾ ਸੰਭਾਲ ਲਿਆ।ਇਸ ਤੋਂ ਪਹਿਲਾਂ ਉਹ ਜਲੰਧਰ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰੀਂਹ (ਮੁੰਡੇ) ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾਅ ਰਹੇ ਸਨ। ਸਿੱਖਿਆ ਵਿਭਾਗ ‘ਚ ਬਤੌਰ ਲੈਕਚਰਾਰ ਸੇਵਾਵਾਂ ਸ਼ੁਰੂ ਕਰਨ ਵਾਲੇ ਸ੍ਰ ਸਰਾਏ ਤਰੱਕੀ ਉਪਰੰਤ ਪ੍ਰਿੰਸੀਪਲ ਬਣੇ ਅਤੇ ਸਿੱਖਿਆ ਵਿਭਾਗ ਵੱਲੋਂ ਉਹਨਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਵੇਖਦਿਆਂ ਹੁਣ ਉਹਨਾਂ ਦੀ ਨਿਯੁਕਤੀ ਬਤੌਰ ਜਿਲ੍ਹਾ ਸਿੱਖਿਆ ਅਫਸਰ ਕੀਤੀ ਗਈ ਹੈ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ,ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਉਹਨਾਂ ਨੂੰ ਨਵੀਂ ਨਿਯੁਕਤੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਿੱਖਿਆ ਵਿਭਾਗ ਦਾ ਸਟਾਫ਼ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ: ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਹੁਦਾ ਸੰਭਾਲਦੇ ਹੋਏ।