ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ 11 ਸਤੰਬਰ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜਿਲ੍ਹਾ ਅਤੇ ਸੈਸ਼ਨ ਜੱਜ

National Lok Adalat
National Lok Adalat

06 ਅਗਸਤ ਨੂੰ ਕੀਤਾ ਜਾਵੇਗਾ ਪ੍ਰੀ ਲੋਕ ਅਦਾਲਤ ਦਾ ਵੀ ਆਯੋਜਨ
ਤਰਨ ਤਾਰਨ, 20 ਜੁਲਾਈ 2021
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ 11 ਸਤੰਬਰ, 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਨੇ ਦੱਸਿਆ ਕਿ ਇਸੇ ਤਰ੍ਹਾਂ ਮਿਤੀ 06 ਅਗਸਤ, 2021 ਨੂੰ ਪ੍ਰੀ ਲੋਕ ਅਦਾਲਤ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 20 ਅਗਸਤ, 2021 ਨੂੰ ਮਾਸਿਕ ਲੋਕ ਅਦਾਲਤ ਦਾ ਵੀ ਆਯੋਜਨ ਕੀਤਾ ਜਾਵੇਗਾ। ਨੈਸ਼ਨਲ, ਪ੍ਰੀ ਅਤੇ ਮਾਸਿਕ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ 138 ਐਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਉਸ ਟੈਕਸ, ਸਾਇਟ ਪਲੈਨ ਆਦਿ, ਸਾਰੀ ਤਰਾਂ੍ਹ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ. ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੰੁਦਾ ਹੈ।
ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੰੁਦੀ ਹੈ, ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ।ਉਹਨਾਂ ਕਿਹਾ ਕਿ ਇਹ ਨੈਸ਼ਨਲ ਲੋਕ ਅਦਾਲਤ ਇਸ ਵਾਰ 11 ਸਤੰਬਰ, 2021 ਨੂੰ ਤਰਨ ਤਾਰਨ ਪੱਟੀ ਅਤੇ ਖਡੂਰ ਸਾਹਿਬ ਵਿਖੇ ਲੱਗ ਰਹੀ ਹੈ।ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰਬਰ 01852-223291 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।